ਪੰਜਾਬੀ ਸਿੰਗਰ ਦਿਲਪ੍ਰੀਤ ਢਿੱਲੋਂ ਨੂੰ ਪਤਨੀ ਅੰਬਰ ਧਾਲੀਵਾਲ ਨੇ ਵਿਆਹ ਤੋਂ 2 ਸਾਲ ਬਾਅਦ ਤਲਾਕ ਦੇ ਦਿੱਤਾ ਹੈ। ਬੀਤੇ ਦਿਨੀਂ ਦਿਲਪ੍ਰੀਤ ਢਿੱਲੋਂ ਨੇ ਲਾਈਵ ਹੋ ਕੇ ਆਪਣੇ ਇਸ ਵਿਵਾਦ ‘ਤੇ ਖੁੱਲ੍ਹ ਕੇ ਗੱਲ ਕੀਤੀ ਸੀ ਅਤੇ ਕਈ ਗੱਲਾਂ ਲੋਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ। ਹਾਲ ਹੀ ‘ਚ ਅੰਬਰ ਧਾਲੀਵਾਲ ਨੇ ਲਾਈਵ ਹੋ ਕੇ ਆਪਣੇ ਵਿਵਾਦ ‘ਤੇ ਆਪਣਾ ਪੱਖ ਰੱਖਿਆ। ਅੰਬਰ ਧਾਲੀਵਾਲ ਦਾ ਕਹਿਣਾ ਹੈ ਕਿ ਮੇਰੇ ਪਤੀ ਦਿਲਪ੍ਰੀਤ ਢਿੱਲੋਂ ਦਾ ਕਾਫੀ ਕੁੜੀਆਂ ਨਾਲ ਅਫੇਅਰ (ਚੱਕਰ) ਸੀ, ਜਿਸ ਕਾਰਨ ਮੈਂ ਉਨ੍ਹਾਂ ਤੋਂ ਤਲਾਕ ਲੈ ਲਿਆ।
ਜਦੋਂ ਮੈਨੂੰ ਦਿਲਪ੍ਰੀਤ ਦੇ ਅਫੇਅਰਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੇਰੇ ਨਾਲ ਕਾਫੀ ਕੁੱਟਮਾਰ ਕੀਤੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਦੱਸਣਯੋਗ ਹੈ ਕਿ ਗਾਇਕ ਦਿਲਪ੍ਰੀਤ ਨੇ ਸਾਲ 2018 ‘ਚ ਅੰਬਰ ਧਾਲੀਵਾਲ ਨਾਲ ਵਿਆਹ ਕਰਵਾਇਆ ਸੀ। ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਹੀ ਸੋਸ਼ਲ ਮੀਡੀਆ ‘ਤੇ ਛਾਈਆ ਰਹਿੰਦੀਆ ਸਨ। ਦੋਵੇਂ ਕਈ ਪੰਜਾਬੀ ਗੀਤਾਂ ‘ਚ ਵੀ ਇਕੱਠੇ ਅਦਾਕਾਰੀ ਕਰਦੇ ਨਜ਼ਰ ਆ ਚੁੱਕੇ ਹਨ।
ਅੰਬਰ ਧਾਲੀਵਾਲ ਨੇ ਆਪਣਾ ਪੱਖ ਰੱਖਦਿਆਂ ਦਿਲਪ੍ਰੀਤ ਢਿੱਲੋਂ ਦੇ ਕਈ ਰਾਜ਼ ਲੋਕਾਂ ਸਾਹਮਣੇ ਖੋਲ੍ਹੇ।ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਅੰਬਰ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਸ ਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਸਨ।