ਪੰਜਾਬ ਸਣੇ ਚੰਡੀਗੜ੍ਹ ‘ਚ ਅਗਲੇ 48 ਤੋਂ 72 ਘੰਟੇ ‘ਚ ਮੌਨਸੂਨ ਦਸਤਕ ਦੇ ਦੇਵੇਗਾ। ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਦੱਖਣ-ਪੱਛਮੀ ਮੌਨਸੂਨ ਪਹਾੜੀ ਰਾਜ ਉਤਰਾਖੰਡ ਵਿੱਚ ਪਹੁੰਚ ਗਿਆ ਹੈ ਅਤੇ ਇਸ ਦੇ ਅਗਲੇ 48 ਘੰਟਿਆਂ ਵਿੱਚ ਹਰਿਆਣਾ, ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਪਹੁੰਚਣ ਦੀ ਸੰਭਾਵਨਾ ਹੈ। ਅੱਗਲੇ ਤਿੰਨ ਦਿਨਾਂ ਤੱਕ ਆਸਮਾਨ ‘ਚ ਬੱਦਲ ਛਾਏ ਰਹਿਣਗੇ, ਵਿੱਚ-ਵਿੱਚ ਮੀਂਹ ਵੀ ਪੈ ਸਕਦਾ ਹੈ। ਦਿਨ ਦਾ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35 ਅਤੇ ਹੇਠਲਾ ਤਾਪਮਾਨ 23 ਡਿਗਰੀ ਰਹਿ ਸਕਦਾ ਹੈ।
ਮੌਸਮ ਵਿਭਾਗ ਨੇ ਦੱਸਿਆ ਜਿਸ ਦਿਨ ਮੀਂਹ ਪਵੇਗਾ ਉਸ ਦਿਨ ਤਾਪਮਾਨ ਚੰਗੀ ਖਾਸੀ ਗਿਰਾਵਟ ਹੋਣ ਦੀ ਸੰਭਾਵਨਾ ਹੈ। ਵਿਭਾਗ ਦਾ ਕਹਿਣਾ ਹੈ ਕਿ ਇਸ ਵਾਰ ਲਾਕਡਾਉਨ ਕਾਰਨ ਪ੍ਰਦੂਸ਼ਣ ਬਹੁਤ ਘੱਟ ਰਿਹਾ, ਜਿਸ ਕਾਰਨ ਤਾਪਮਾਨ ਜ਼ਿਆਦਾ ਨਹੀਂ ਵਧਿਆ। ਉਨ੍ਹਾਂ ਨੇ ਦੱਸਿਆ ਕਿ 24 ਜੂਨ ਦੇ ਆਸਪਾਸ ਮਾਨਸੂਨ ਪੰਜਾਬ ਅਤੇ ਹਰਿਆਣਾ ਵਿੱਚ ਐਂਟਰ ਕਰ ਸਕਦਾ ਹੈ।