ਪੰਜਾਬ ਸਰਕਾਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਨਾਲ ਜੁੜਿਆ ਵੱਡਾ ਫੈੇਸਲਾ ਸੁਣਾਇਆ ਹੈ। ਸਰਕਾਰ ਨੇ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਜਮਾਤ ਦੇ ਬੱਚਿਆਂ ਨੂੰ ਗਣਿਤ (ਮੈਥ) ਵਿਸ਼ਾ ਪੰਜਾਬੀ ਦੀ ਥਾਂ ਅੰਗ੍ਰੇਜ਼ੀ ਵਿੱਚ ਪੜ੍ਹਾਉਣ ਦਾ ਫੈਸਲਾ ਲਿਆ ਹੈ। ਸਰਕਾਰ ਨੇ ਇਸ ਸੰਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਅੰਗਰੇਜ਼ੀ ਵਿੱਚ ਕਿਤਾਬਾਂ ਸ਼ਾਪਣ ਦੇ ਹੁਕਮ ਵੀ ਜ਼ਾਰੀ ਕਰ ਦਿੱਤੇ ਨੇ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਮੈਨੇਜ਼ਰਾਂ ਨੂੰ ਕਿਤਾਬਾਂ ਪ੍ਰਾਪਤ ਕਰਨ ਦੀ ਡਿਮਾਂਡ ਦੇ ਹੁਕਮ ਵੀ ਦਿੱਤੇ ਨੇ।