ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ 20 ਜੂਨ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇਹ ਲਗਾਤਾਰ 14 ਵਾਂ ਦਿਨ ਹੈ ਜਦੋਂ ਤੇਲ ਦੀਆਂ ਕੀਮਤਾਂ ਵਧੀਆਂ ਹਨ। ਰਾਜਧਾਨੀ ਦਿੱਲੀ ਵਿੱਚ ਮੌਜੂਦਾ ਉਛਾਲ ਤੋਂ ਬਾਅਦ ਪੈਟਰੋਲ ਦੀ ਕੀਮਤ 78.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 77.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਨਾਲ ਪੈਟਰੋਲ ਦੀਆਂ ਕੀਮਤਾਂ ‘ਚ 7.62 ਰੁਪਏ ਅਤੇ ਡੀਜ਼ਲ ‘ਚ 8.30 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਸ਼ਨੀਵਾਰ 20 ਜੂਨ ਨੂੰ ਪੈਟਰੋਲ ਦੀ ਕੀਮਤ ‘ਚ 0.51 ਰੁਪਏ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ‘ਚ 0.61 ਰੁਪਏ ਦਾ ਵਾਧਾ ਹੋਇਆ ਹੈ।