ਬੀਤੇ ਕੁਝ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਕਾਫੀ ਚਰਚਾ ਬਟੋਰ ਰਹੀਆਂ ਹਨ। ਮੀਡੀਆ ਰਿਪੋਰਟ ਮੁਤਾਬਿਕ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਸਿੱਧੂ ਨੂੰ ‘ਆਪ’ ਵਿੱਚ ਲਿਆਉਣ ਲਈ ਪਰਦੇ ਪਿੱਛੇ ਤੋਂ ਕੰਮ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸ਼ਾਮ ਨੂੰ ਕਿਸ਼ੋਰ ਨਾਲ ਇੱਕ ਵਟਸਐਪ ਕਾਲ ਅਤੇ ਸੰਦੇਸ਼ ਦੌਰਾਨ ਸਿੱਧੂ ਨੇ ‘ਆਪ’ ਵਿੱਚ ਸ਼ਾਮਲ ਹੋਣ ਲਈ ਨਿਯਮਾਂ ਅਤੇ ਸ਼ਰਤਾਂ ਬਾਰੇ ਵਿਚਾਰ ਵਟਾਂਦਰੇ ਕੀਤੇ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਆਗੂ ਅਰਬਿੰਦ ਕੇਜਰੀਵਾਲ ਕਿਹਾ ਹੈ ਕਿ ਜੇਕਰ ਪੰਜਾਬ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਆਪ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਗੋਵੇਗਾ।
ਮੀਡੀਆ ਰਿਪੋਰਟ ਮੁਤਾਬਿਕ ਸਿੱਧੂ ਨੇ ਸਪੱਸ਼ਟ ਤੌਰ 'ਤੇ ਕਿਸ਼ੋਰ ਨੂੰ ਪਾਰਟੀ ਵਿਚ ਆਪਣੀ ਭੂਮਿਕਾ ਨੂੰ ਪਰਿਭਾਸ਼ਤ ਕਰਨ ਲਈ ਵਿਚੋਲਗੀ ਕਰਨ ਲਈ ਕਿਹਾ ਅਤੇ ਨਾਲ ਹੀ ਇਹ ਵੀ ਪੁੱਛਿਆ ਕਿ ਕੀ ਉਹ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਹੋਣਗੇ ਅਤੇ ਉਨ੍ਹਾਂ ਕੋਲ ਕਿੰਨੀਆਂ ਸੀਟਾਂ 'ਤੇ ਆਪਣੇ ਉਮੀਦਵਾਰ ਚੁਣਨ ਦੀ ਸ਼ਕਤੀ ਹੋਵੇਗੀ। ਮਾਰਚ ਵਿੱਚ ‘ਆਪ’ ਦੀ ਪੰਜਾਬ ਇਕਾਈ ਦੇ ਮੁਖੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਿੱਧੂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲੈਂਦੇ ਹਨ ਤਾਂ ਉਹ ਪਹਿਲਾਂ ਉਨ੍ਹਾਂ ਦਾ ਸਵਾਗਤ ਕਰਨਗੇ।