ਕੈਪਟਨ ਅਮਰਿੰਦਰ ਨੂੰ ਵੱਡਾ ਝਟਕਾ, ਪਰਿਵਾਰਕ ਮੈਂਬਰ ਛੱਡ ਗਿਆ ਸਾਥ!

Tags

ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਰਿਵਾਰਕ ਮੈਂਬਰ ਦੱਸਿਆ ਤੇ ਹੁਣ ਪ੍ਰਸ਼ਾਂਤ ਕਿਸ਼ੋਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਲਈ ਰਣਨੀਤੀ ਬਣਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਦੋ ਦਿਨ ਪਹਿਲਾਂ ਹੀ ਕੈਪਟਨ ਨੇ ਵੀਡੀਓ ਕਾਨਫਰੰਸ 'ਚ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪਰਿਵਾਰਕ ਮੈਂਬਰ ਦੱਸਿਆ ਸੀ। ਕੈਪਟਨ ਨੇ ਕਿਹਾ ਸੀ ਪ੍ਰਸ਼ਾਂਤ ਕਿਸ਼ੋਰ ਮੇਰੇ ਪਰਿਵਾਰ ਦਾ ਹਿੱਸਾ ਹੈ।

ਕੈਪਟਨ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਲੌਕਡਾਊਨ ਤੋਂ ਪਹਿਲਾਂ ਜਦੋਂ ਦਿੱਲੀ 'ਚ ਉਨ੍ਹਾਂ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਗੱਲ ਹੋਈ ਸੀ ਤਾਂ ਉਨ੍ਹਾਂ ਕਾਂਗਰਸ ਲਈ ਕੰਮ ਕਰਨ 'ਚ ਦਿਲਚਸਪੀ ਦਿਖਾਈ ਸੀ। ਪ੍ਰਸ਼ਾਂਤ ਕਿਸ਼ੋਰ ਨੇ 2017 ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੇ ਪ੍ਰਚਾਰ ਦੀ ਕਮਾਨ ਸਾਂਭੀ ਸੀ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦਾ ਦੋਹਤਾ ਨਿਰਵਾਣ ਖ਼ਾਸ ਤੌਰ 'ਤੇ ਪ੍ਰਸ਼ਾਂਤ ਕਿਸ਼ੋਰ ਨੂੰ ਮਿਲਣ ਦਿੱਲੀ ਪਹੁੰਚਿਆਂ ਸੀ। ਇਸ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਸਵੀਕਾਰ ਨਹੀਂ ਕੀਤੀ।

ਕਾਂਗਰਸ ਦੇ 80 'ਚੋਂ 55 ਵਿਧਾਇਕ ਚੋਣਾਂ 'ਚ ਪ੍ਰਚਾਰ ਦੀ ਕਮਾਨ ਪ੍ਰਸ਼ਾਂਤ ਕਿਸ਼ੋਰ ਦੇ ਹੱਥ ਦੇਖਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਵੀ ਕਾਂਗਰਸ ਪ੍ਰਸ਼ਾਂਤ ਕਿਸ਼ੋਰ ਨਾਲ ਸੰਪਰਕ ਕਰ ਚੁੱਕੀ ਹੈ। ਇਸ ਤੋਂ ਬਾਅਦ ਉਨ੍ਹਾਂ ਹੁਣ ਕਾਂਗਰਸ ਦੀ ਪੇਸ਼ਕਸ਼ ਠੁਕਰਾ ਦਿੱਤੀ ਕਿ ਹੁਣ ਉਹ ਇਹ ਭੂਮਿਕਾ ਨਹੀਂ ਨਿਭਾਅ ਸਕਦੇ।