ਜਿੰਮ ਖੋਲ੍ਹਣ ਬਾਰੇ ਕੈਪਟਨ ਦਾ ਵੱਡਾ ਬਿਆਨ

Tags

ਪੰਜਾਬ ਵਿੱਚ ਲੌਕਡਾਊਨ ਵਧੇਗਾ ਜਾਂ ਨਹੀਂ ਇਸ ਨੂੰ ਲੈਕੇ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਹੈ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫੈਸਲਾ ਸਥਿਤੀ 'ਤੇ ਨਿਰਭਰ ਹੋਵੇਗਾ ਪਰ ਕੋਵਿਡ ਦੇ ਫੈਲਾਅ ਨੂੰ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰ੍ਹਾਂ ਤਿਆਰ ਹਨ,'ਕੈਪਟਨ ਨੂੰ ਸਵਾਲ' ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਦੇ ਇਕ ਵਸਨੀਕ ਨੂੰ ਮੁਖਾਤਿਬ ਹੁੰਦਿਆਂ ਕਿਹਾ,''ਇਹ ਤੁਹਾਡੇ ਹੱਥ-ਵੱਸ ਹੈ।

ਜਿੰਮਾਂ ਨੂੰ ਖੋਲਣ ਦੀ ਅਪੀਲ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰ ਸਰਕਾਰ ਦੇ ਹੱਥ ਵਿੱਚ ਹੈ ਕਿਉਂਕਿ ਕੌਮੀ ਆਫ਼ਤਨ ਐਕਟ ਲੱਗਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁੱਦੇ ਉਤੇ ਅੱਜ ਤੱਕ 1700 ਸਵਾਲ ਆਏ ਹਨ। ਉਨ੍ਹਾਂ ਕਿਹਾ ਕਿ ਜਿੰਮ ਵਿੱਚ ਵਾਇਰਸ ਦੇ ਅੱਗੇ ਵਧਣ ਦੇ ਜ਼ਿਆਦਾ ਸੰਭਾਵਨਾ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਜਦੋਂ ਤੱਕ ਜਿੰਮ ਨਹੀਂ ਖੋਲੀਆਂ ਜਾ ਰਹੀਆਂ ਉਦੋਂ ਤੱਕ ਉਹ ਖੁੱਲੇ ਵਿੱਚ ਕਸਰਤ ਕਰਨ, ਇਹੋ ਉਨ੍ਹਾਂ ਲਈ ਸੁਰੱਖਿਅਤ ਹੈ।