ਨਵਜੋਤ ਸਿੱਧੂ ਦੇ ਆਪ ਵਿੱਚ ਆਉਣ ਤੇ ਭਗਵੰਤ ਮਾਨ ਦਾ ਵੱਡਾ ਬਿਆਨ

Tags

ਪੰਜਾਬ ਵਿਧਾਨਸਭਾ ਚੋਣਾਂ ਨੂੰ ਹਾਲਾ ਡੇਢ ਸਾਲ ਦਾ ਸਮਾਂ ਹੈ ਪਰ ਕੋਰੋਨਾ ਕਾਲ ਦੌਰਾਨ ਵੀ 2022 ਦੀ ਸਿਆਸੀ ਰਣਨੀਤੀ 'ਤੇ ਚਰਚਾ ਜ਼ੋਰਾਂ 'ਤੇ ਨੇ, 2017 ਵਾਂਗ ਵੀ ਇਸ ਵਾਰ ਵੀ ਸਿਆਸੀ ਕੇਂਦਰ ਵਿੱਚ ਨਵਜੋਤ ਸਿੰਘ ਸਿੱਧੂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਨੂੰ ਛੱਡ ਕੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦਾ ਹੱਥ ਫੜਿਆ ਸੀ। ਹੁਣ ਇੱਕ ਵਾਰ ਮੁੜ ਤੋਂ ਨਵਜੋਤ ਸਿੰਘ ਸਿੱਧੂ ਦੇ ਪਾਲਾ ਬਦਲਣ ਦੀਆਂ ਚਰਚਾਵਾਂ ਨੇ, ਸਿਆਸੀ ਹਲਕਿਆਂ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਸਿੱਧੂ ਆਮ ਆਦਮੀ ਪਾਰਟੀ ਵਿੱਚ ਜਾ ਸਕਦੇ ਨੇ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਸਿੱਧੂ ਅਤੇ ਆਪ ਦੇ ਨਾਲ ਉਨ੍ਹਾਂ ਦੀ ਕੋਈ ਚਰਚਾ ਨਹੀਂ ਹੋਈ ਹੈ। ਪਰ ਪੰਜਾਬ ਆਪ ਦੇ ਪ੍ਰਧਾਨ ਭਗਵੰਤ ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਪਹਿਲਾਂ ਸਿੱਧੂ ਆਪਣਾ ਸਟੈਂਡ ਸਪਸ਼ਟ ਕਰਨ। ਉਨ੍ਹਾਂ ਕਿਹਾ ਪੰਜਾਬ ਦੇ ਹਿਤਾਂ ਦੇ ਲਈ ਬਿਨਾਂ ਸ਼ਰਤ ਕੋਈ ਵੀ ਪਾਰਟੀ ਵਿੱਚ ਆ ਸਕਦਾ ਹੈ, ਸਿਰਫ਼ ਇਨ੍ਹਾਂ ਹੀ ਨਹੀਂ ਭਗਵੰਤ ਮਾਨ ਨੇ ਕਿਹਾ ਆਪ ਦੇ ਕਿਸੇ ਆਗੂ ਨਾਲ ਨਾ ਹੀ ਨਵਜੋਤ ਸਿੰਘ ਸਿੱਧੂ ਅਤੇ ਨਾ ਹੀ ਪ੍ਰਸ਼ਾਂਤ ਕਿਸ਼ੋਰ ਦੀ ਕੋਈ ਗੱਲ ਹੋਈ ਹੈ।