ਧਾਰਮਿਕ ਸਥਾਨਾਂ ਤੇ ਲੰਗਰ ਅਤੇ ਪ੍ਰਸ਼ਾਦ ਵੰਡਣ ਸੰਬੰਧੀ ਸਰਕਾਰ ਦਾ ਵੱਡਾ ਫੈਸਲਾ

Tags

ਪੰਜਾਬ ਸਰਕਾਰ ਨੇ ਸੂਬੇ ਵਿੱਚ ਮੰਦਰਾਂ ਤੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਸੀ ਤੇ ਸਰਕਾਰ ਤੋਂ ਇਸ ਨੂੰ ਇਜਾਜ਼ਤ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰ ਨੂੰ ਕਿਹਾ ਸੀ ਕਿ ਉਨ੍ਹਾਂ ਕੋਲ ਕੇਂਦਰੀ ਨਿਰਦੇਸ਼ਾਂ ਅਨੁਸਾਰ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਪ੍ਰਮਿਸ਼ਨ ਦੇਣ ਦਾ ਵਿਕਲਪ ਹੋਵੇਗਾ।

ਇਸ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ ਨੇ ਧਾਰਮਿਕ ਸਥਾਨ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਇਜਾਜ਼ਤ ਦੇ ਦਿੱਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਦਿਨ ਪਹਿਲਾਂ ਕਿਹਾ ਸੀ ਕਿ ਉਹ ਇਸ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਧਾਰਮਿਕ ਸਥਾਨਾਂ ‘ਤੇ ਪ੍ਰਸ਼ਾਦ ਅਤੇ ਲੰਗਰ ਵੰਡਣ ‘ਤੇ ਪਾਬੰਦੀ ਲਾਈ ਹੈ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਨੇਤਾਵਾਂ ਨੇ ਇਸ ਨੂੰ ਉਠਾਇਆ ਤੇ ਇਹ ਪੰਜਾਬ ਵਿੱਚ ਰਾਜਨੀਤਕ ਮੁੱਦਾ ਬਣ ਗਿਆ।