ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰੋਂ ਆਈ ਮਾੜੀ ਖਬਰ

Tags

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਕੋਰੋਨਾ ਪੋਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਬਾਜਵਾ ਦੀ ਪਤਨੀ ਅਤੇ ਪੁੱਤਰ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਹੈ। ਜਦਕਿ ਨੂੰਹ ਅਤੇ ਪੋਤਰਿਆਂ ਦੀ ਕੋਰੋਨਾ ਟੈਸਟ ਰਿਪੋਰਟ ਆਉਣੀ ਬਾਕੀ ਹੈ,ਸਿਹਤ ਵਿਭਾਗ ਦੀ ਟੀਮ ਨੇ ਪੁੱਤਰ ਅਤੇ ਪਤਨੀ ਨੂੰ ਹੋਮ ਕੁੰਆਰੰਟੀਨ ਰਹਿਣ ਦੇ ਨਿਰਦੇਸ਼ ਦਿੱਤੇ ਗਏ ਨੇ, ਜਦਕਿ ਤ੍ਰਿਪਤ ਰਜਿੰਦਰ ਬਾਜਵਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਦੀ ਹਾਲਤ ਠੀਕ ਹੋਣ ਬਾਰੇ ਜਾਣਕਾਰੀ ਦਿੱਤੀ ਸੀ, ਬਾਜਵਾ ਦੀ ਉਮਰ 77 ਸਾਲ ਹੋਣ ਦੀ ਵਜ੍ਹਾਂ ਕਰ ਕੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ,ਸਿਹਤ ਵਿਭਾਗ ਦੀ ਟੀਮ ਨੇ ਤ੍ਰਿਪਤ ਬਾਜਵਾ ਦੇ ਸੰਪਰਕ ਵਿੱਚ ਆਏ 18 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਸੀ ਜਿੰਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ।