ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਉਹਨਾਂ ਦੀ ਪਤਨੀ ਨੂੰ ਅੱਜ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਦੋਹਾਂ ਨੂੰ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਦੋਹਾਂ ਦੀ ਸਿਹਤ ਵਿਚ ਸੁਧਾਰ ਮਗਰੋਂ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ ਤੇ ਹੁਣ ਦੋਵੇਂ ਘਰ ਵਿਚ ਇਕਾਂਤਵਾਸ ਵਿਚ ਰਹਿਣਗੇ। ਕੈਬਨਿਟ ਮੰਤਰੀ ਦਾ ਬੀਤੀ 10 ਜਿਲਾਈ ਨੂੰ ਕੋਰੋਨਾ ਟੈਸਟ ਕਰਾਇਆ ਗਿਆ ਸੀ ਜੋ ਕਿ 11 ਜੁਲਾਈ ਨੂੰ ਰਿਪੋਰਟ ਆਉਣ 'ਤੇ ਪਾਜ਼ੀਟਿਵ ਪਾਇਆ ਗਿਆ ਸੀ। ਜਾਣਕਾਰੀ ਮੁਤਾਬਕ ਤ੍ਰਿਪਤ ਬਾਜਵਾ ਦੇ ਘਰ ਨੂੰ ਸੈਨੇਟਾਇਜ਼ ਕਰਵਾਇਆ ਜਾ ਰਿਹਾ ਹੈ ਤੇ ਉਨ੍ਹਾਂ ਨਾਲ ਕੰਮ ਕਰਨ ਵਾਲਿਆਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾਵੇਗਾ ਅਤੇ ਜਿਨ੍ਹਾਂ ਨਾਲ ਉਨ੍ਹਾਂ ਦਾ ਸੰਪਰਕ ਹੋਇਆ ਉਨ੍ਹਾਂ ਲੋਕਾਂ ਦਾ ਵੀ ਟੈਸਟ ਹੋਵੇਗਾ।