ਪੰਜਾਬ ਦੇ ਇਸ ਵੱਡੇ ਲੀਡਰ ਨੇ ਕਾਂਗਰਸ ਛੱਡ ਫੜ੍ਹਿਆ ਢੀਂਡਸੇ ਦਾ ਪੱਲਾ

Tags

ਲੰਘੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਾਲ ਨਾਤਾ ਜੋੜਨ ਵਾਲੇ ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਹ ਭਲਕੇ ਸੁਖਦੇਵ ਸਿੰਘ ਢੀਂਡਸਾ ਥੜੇ ਦਾ ਪੱਲਾ ਫੜਨਗੇ। ਦੋ ਸਾਲ ਪਹਿਲਾਂ ਲੋਕ ਸਭਾ ਚੋਣਾਂ ਵੇਲੇ ਸੰਧੂ ਪਰਿਵਾਰ ਨੇ ਕਾਂਗਰਸ ਨਾਲ ਨਾਤਾ ਜੋੜ ਲਿਆ ਸੀ। ਸੰਧੂ ਪਰਿਵਾਰ ਨੇ ਪਟਿਆਲਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਦੀ ਡਟ ਕੇ ਮਦਦ ਕੀਤੀ ਸੀ।  ਸ੍ਰੀ ਤੇਜਿੰਦਰ ਪਾਲ ਸਿੰਘ ਨੇ 2012’ ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉੱਤੇ ਸਨੌਰ ਹਲਕੇ ਤੋਂ ਚੋਣ ਵੀ ਲੜੀ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਨੇ ਬਾਦਲਾਂ ਨੂੰ ਤਿਲਾਂਜਲੀ ਦੇ ਦਿੱਤੀ ਸੀ ਤੇ ਬੀਬੀ ਅਨੂਪਇੰਦਰ ਕੌਰ ਸੰਧੂ ਨੇ ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਲੜੀ। ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਤੇ ਪੰਥ ਦੇ ਵਡੇਰੇ ਹਿੱਤਾਂ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਸਮੇਤ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਅਸਤੀਫ਼ਾ ਭੇਜ ਦਿੱਤਾ ਹੈ।