ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਲਦ ਮਿਲੇਗਾ ਆਹ ਵੱਡਾ ਤੋਹਫ਼ਾ

Tags

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ 50000 ਸਮਾਰਟ ਫੋਨ ਵਿਦਿਆਰਥੀਆਂ ਨੂੰ ਵੰਡਣ ਲਈ ਤਿਆਰ ਹਨ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰ ਕ ਟ ਦੌਰਾਨ ਆਨ-ਲਾਈਨ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ। ਇਹ ਦਾਅਵਾ ਮੁੱਖ ਮੰਤਰੀ ਨੇ ਅੱਜ ਪੰਜਾਬ ਯੂਥ ਕਾਂਗਰਸ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੌਰਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਫੋਨ ਸੂਬੇ 'ਚ ਸਰਕਾਰੀ ਸਕੂਲ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ ਤਾਂ ਜੋ ਕੋਰੋਨਾ ਆਫ਼ਤ ਦੌਰਾਨ ਇਨ੍ਹਾਂ ਵਿਦਿਆਰਥਣਾਂ ਦੀ ਆਨਲਾਈਨ ਪੜ੍ਹਾਈ ਹੋਰ ਵੀ ਸੁਖਾਲੀ ਹੋ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿਚ ਦਰਸਾਏ 562 ਵਾਅਦਿਆਂ ਵਿਚੋਂ 435 ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ 'ਤੇ ਸਰਕਾਰ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਸਮਾਰਟ ਫੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਗਟਾਏ ਜਾ ਰਹੇ ਖ-ਦ-ਸ਼ਿ-ਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ ਜਿਨ੍ਹਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀ ਨ ਨਾਲ ਕੋਈ ਸਬੰਧ ਨਹੀਂ ਹੈ।