ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਲੋਕਾਂ ਨੂੰ ਜ਼ਰੂਰੀ ਅਪੀਲ

Tags

ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸੂਬੇ ਵਿੱਚ ਧਾਰਮਿਕ ਥਾਵਾਂ 'ਤੇ ਮਾਸਕ ਪਹਿਨਣ ਸਮੇਤ ਕੋਵਿਡ ਸਬੰਧੀ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਬੰ ਦਿ ਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਧਾਰਮਿਕ ਸ਼ਖਸੀਅਤਾਂ ਨੂੰ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਥਾਵਾਂ ਰਾਹੀਂ ਆਵਾਜ਼ਾਂ ਦੇ ਕੇ ਇਸ ਸਬੰਧ ਵਿੱਚ ਲੋਕਾਂ ਨੂੰ ਜਾਗੂਰਕ ਕਰਨ ਦੀ ਵੀ ਅਪੀਲ ਕੀਤੀ।

ਕੈਪਟਨ ਅਮਰਿੰਦਰ ਸਿੰਘ  ਨੇ ਕਿਸਾਨਾਂ ਯੂਨੀਅਨਾਂ ਨੂੰ ਇੱਕ ਵਾਰ ਫੇਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਸੜਕਾਂ 'ਤੇ ਰੋ-ਸ ਪ੍ਰਦਰਸ਼ਨ ਨਾ ਕਰਨ ਦੀ ਅਪੀਲ ਨੂੰ ਦੁਹਰਾਉਂਦਿਆਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਅਜਿਹੇ ਅੰਦੋਲਨ ਮੁਲਤਵੀ ਕਰਨ ਲਈ ਆਖਿਆ, ਇਸ ਤੋਂ ਪਹਿਲਾਂ MSP ਨੂੰ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟਾਂ ਦੇ ਘਰ ਦਾ ਘਿ-ਰਾ-ਓ ਕੀਤਾ ਸੀ।