ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ 19 ਖਿਲਾਫ਼ ਵਿੱਢੀ ਜੰਗ ਮਿਸ਼ਨ ਫ਼ਤਿਹ ਦੌਰਾਨ ਸ਼ੁਰੂ ਕੀਤੇ ਵਿਸ਼ੇਸ਼ ਫੇਸਬੁੱਕ ਲਾਈਵ ਪ੍ਰੋਗਰਾਮ ਕੈਪਟਨ ਨੂੰ ਪੁੱਛੋ ਦੌਰਾਨ ਅੱਜ ਲੋਕਾਂ ਨੇ ਸਵਾਲ ਕੀਤੇ ਤੇ ਕੈਪਟਨ ਨੇ ਜਵਾਬ ਦਿੱਤੇ। ਕੈਪਟਨ ਨੇ ਕਿਹਾ ਕਿ ਦਿੱਲੀ ਵਰਗੇ ਸ਼ਹਿਰਾਂ ਵਿੱਚ ਕੋਰੋਨਾ ਪੰਜਾਬ ਨਾਲੋਂ ਬਹੁਤ ਤੇਜ਼ੀ ਨਾਲ ਵਧ ਰਿਹਾ। ਉਨ੍ਹਾਂ ਕਿਹਾ ਕਿ ਸਾਡੇ ਲੋਕਾਂ ਨੂੰ ਇਸ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਈ ਅਧਿਐਨਾਂ ਤੋਂ ਪਤਾ ਲੱਗਿਆ ਹੈ ਕਿ ਭਾਵੇਂ ਕੋਰੋਨਾ ਦੀ ਅਜੇ ਤੱਕ ਕੋਈ ਦਵਾਈ ਨਹੀਂ ਬਣੀ ਪਰ ਮਾਸਕ ਪਾਉਣਾ ਇਸ ਬੀਮਾਰੀ ਨੂੰ ਬਹੁਤ ਹੱਦ ਤੱਕ ਰੋਕ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਬਾਹਰ ਨਿਕਲੋ, ਮਾਸਕ ਪਾ ਕੇ ਨਿਕਲੋ। ਅਬੋਹਰ ਦੇ ਇਸਾਂਨ ਗਰੋਵਰ ਵਲੋਂ ਲਾਕਡਾਊਨ ਦੇ ਚੱਲਦਿਆਂ ਪੜ੍ਹਾਈ ਲਈ ਕੈਨੇਡਾ ਨਾ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਤੰਬਰ ਤੱਕ ਸਾਰੀਆਂ ਇੰਟਰਨੈਸ਼ਨਲ ਫਲਾਈਟਸ ਖੁੱਲ੍ਹਣ ਦੀ ਆਸ ਹੈ। ਲਾਧੂਕਾ ਦੀ ਰਹਿਣ ਵਾਲੀ ਸਾਕਸ਼ੀ ਵਲੋਂ 12ਵੀਂ ਕਲਾਸ ਪੰਜਾਬ ਬੋਰਡ ਇਮਤਿਹਾਨ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾ ਸੁਪਰੀਮ ਕੋਰਟ 'ਚ ਸੀ.ਬੀ.ਐਸ.ਈ. ਦੇ ਐਲਾਨੇ ਫੈਸਲੇ ਨੂੰ ਲਾਗੂ ਕਰੇਗਾ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਆਪਣੀ ਪੜ੍ਹਾਈ ਜ਼ਰੂਰ ਜਾਰੀ ਰੱਖਣ।