ਕੋਰੋਨਾ ਤੋਂ ਬਾਅਦ ਹੁਣ ਅਮਿਤ ਸ਼ਾਹ ਬਾਰੇ ਆਈ ਇਹ ਖਬਰ

Tags

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਇਸ ਦੀ ਜਾਣਕਾਰੀ ਅਮਿਤ ਸ਼ਾਹ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ 'ਚ ਰੱਬ ਦਾ ਧੰਨਵਾਦ ਕੀਤਾ ਤੇ ਨਾਲ ਹੀ ਆਪਣੇ ਲਈ ਦੁਆਵਾਂ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ। ਟਵੀਟ 'ਚ ਸ਼ਾਹ ਨੇ ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰ ਅਤੇ ਮੈਡੀਕਲ ਸਟਾਫ ਦਾ ਧੰਨਵਾਦ ਕੀਤਾ ਹੈ। ਸ਼ਾਹ ਨੂੰ ਕੋਰੋਨਵਾਇਰਸ ਕਾਰਨ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ 2 ਅਗਸਤ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਹ ਕੋਵਿਡ ਸੰਕਰਮਿਤ ਹੋ ਗਏ ਹਨ।