ਅਮਿਤ ਸ਼ਾਹ ਤੋਂ ਬਾਅਦ ਹੁਣ ਇਸ ਵੱਡੇ ਮੰਤਰੀ ਨੂੰ ਹੋਇਆ ਕੋਰੋਨਾ

Tags

ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਉਨ੍ਹਾਂ ਨੂੰ ਹਰਿਆਣਾ, ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੇਦਾਂਤਾ 'ਚ ਕੋਰੋਨਾਵਾਇਰਸ ਦਾ ਇਲਾਜ ਕਰਾ ਰਹੇ ਹਨ। ਇਸ ਤੋਂ ਇਲਾਵਾ ਭਜਾਪਾ ਦੇ ਹੋਰ ਕਈ ਨੇਤਾ ਜਿਵੇਂ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ, ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।

ਧਰਮਿੰਦਰ ਪੈਟਰੋਲੀਅਮ ਨੈਚੁਰਲ ਗੈਸ ਅਤੇ ਸਟੀਲ ਮੰਤਰੀ ਹਨ।51 ਸਾਲਾ ਧਰਮਿੰਦਰ ਪ੍ਰਧਾਨ ਦੂਜੇ ਕੇਂਦਰੀ ਮੰਤਰੀ ਹਨ ਜਿਨ੍ਹਾਂ ਨੂੰ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤਾ ਗਿਆ ਹੈ।