ਖੇਤੀ ਬਿੱਲਾਂ ਵਿਰੁੱਧ ਕਿਸਾਨ ਰੋ-ਹ ਵਧਦਾ ਹੀ ਜਾ ਰਿਹਾ ਹੈ। ਇਸ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਐਤਵਾਰ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਦਾ ਪੁ-ਤ-ਲਾ ਫੂ-ਕ ਪ੍ਰ-ਦ-ਰ-ਸ਼-ਨ ਕੀਤੇ ਗਏ। ਖੇਤੀ ਬਿੱਲਾਂ ਖਿ-ਲਾ-ਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। 26 ਸਤੰਬਰ ਨੂੰ ਰੇਲਾਂ ਦਾ ਚੱ-ਕਾ ਮੁਕੰਮਲ ਜਾ-ਮ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਹੋ ਚੁੱਕੀਆਂ ਹਨ । ਕਿਸਾਨ ਲੀਡਰਾਂ ਨੇ ਬਾਦਲ ਪਰਿਵਾਰ ਨੂੰ ਨਿ-ਸ਼ਾ-ਨੇ 'ਤੇ ਲੈਂਦਿਆ ਕਿਹਾ ਕਿ ਬਾਦਲਾਂ ਵੱਲੋਂ ਹੁਣ ਅਸਤੀਫਾ ਦੇ ਕੇ ਲੋਕਾਂ ਵਿੱਚ ਕਿਸਾਨ ਹਮਾਇਤੀ ਹੋਣ ਦਾ ਡ-ਰਾ-ਮਾ ਰਚਿਆ ਜਾ ਰਿਹਾ ਹੈ
ਕਿਉਂਕਿ ਬਾਦਲ ਪਰਿਵਾਰ ਵੱਲੋਂ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਸਮਾਂ ਪਹਿਲਾਂ ਇਹ ਆਰਡੀਨੈਂਸ ਕਿਸਾਨੀ ਦੇ ਹੱਕ ਵਿੱਚ ਕਹਿ ਕੇ ਹਮਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਵਿੱਚ ਇਨ੍ਹਾਂ ਦਾ ਦੋਗਲਾ ਚਿਹਰਾ ਨੰ-ਗਾ ਹੋ ਗਿਆ ਹੈ।ਗੁਰਦਾਸਪੁਰ 'ਚ ਪ੍ਰਦਰਸ਼ਨ ਕਰ ਰਹੇ ਕਿਸਾਨ ਲੀਡਰਾਂ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਡੁਗਰੀ ਤੇ ਸੁਖਵਿੰਦਰ ਸਿੰਘ ਨੇ ਮੋਦੀ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕਰਨ ਵਾਲੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿ-ਖੇ-ਧੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਕਿਉਂਕਿ ਇਹ ਬਿੱਲ ਕਿਸਾਨਾਂ ਤੇ ਮਜ਼ਦੂਰਾਂ ਲਈ ਘਾ-ਤ-ਕ ਹਨ। ਜਿੱਥੇ ਪੰਜਾਬ ਦਾ ਕਿਸਾਨ, ਮਜ਼ਦੂਰ ਸੰਘਰਸ਼ ਕਰ ਰਿਹਾ, ਉੱਥੇ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ।