ਕੇਂਦਰ ਦੀ ਕੈਬਨਿਟ 'ਚੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਅਕਾਲੀ ਵਰਕਰ ਵੀ ਇਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੀ ਭਾਈਵਾਲ ਪਾਰਟੀ ਸਮਤੇ ਵਿਰੋਧੀ ਪਾਰਟੀਆਂ 'ਤੇ ਜ-ਮ ਕੇ ਨਿ-ਸ਼ਾ-ਨੇ ਸਾਧੇ। ਕਿਸਾਨਾਂ ਦੇ ਹੱਕਾਂ 'ਚ ਖੜ੍ਹ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ ਅਤੇ ਕਿਸਾਨਾਂ ਦੇ ਹੱਕਾਂ ਲਈ ਅਸੀਂ ਲ-ੜ ਕੇ ਵਿਖਾਵਾਂਗੇ ਤੇ ਇਨਸਾਫ਼ ਲੈ ਕੇ ਵਿਖਾਵਾਂਗੇ। ਉਨ੍ਹਾਂ ਕਿਹਾ ਕਿ ਨਵੇਂ ਬਿੱਲਾਂ ਦੇ ਵਿ-ਰੋ-ਧ ਦੀ ਸ਼ੁਰੂਆਤ ਅਕਾਲੀ ਦਲ ਵੱਲੋਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੇਰੇ ਕਿਸਾਨਾਂ ਖ਼ਿਲਾਫ਼ ਕਾ ਲਾ ਕਾਨੂੰਨ ਲੈ ਕੇ ਆ ਰਹੀ ਹੈ ਤਾਂ ਲਾਹਣਤ ਹੈ ਇਹੋ ਜਿਹੀਆਂ ਕੁਰਸੀਆਂ ਨੂੰ ਅਤੇ ਕੁਰਸੀ ਨੂੰ ਠੁੱ-ਡਾ ਮਾਰਦੇ ਹੋਏ ਮੈਂ ਕਿਸਾਨਾਂ ਨਾਲ ਖੜ੍ਹਨ ਦਾ ਫੈਸਲਾ ਕੀਤਾ ਅਤੇ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਕੈਪਟਨ ਅਮਰਿੰਦਰ ਸਿੰਘ 'ਤੇ ਰਗੜੇ ਲਗਾਉਂਦੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਬਿੱਲਾਂ ਬਾਰੇ ਸਭ ਕੁਝ ਜਾਣਦੇ ਸਨ ਅਤੇ ਸੂਬੇ ਦੇ ਮੁੱਖ ਮੰਤਰੀ ਦੇ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਇਕ ਖੇਤੀ ਬਿੱਲ ਲਿਆਂਦੇ ਗਏ ਹਨ।