ਦੇਵ ਖਰੌੜ ਨੇ ਸਟੇਜ ਤੋਂ ਕਿਸਾਨਾਂ ਲਈ ਕਰਤਾ ਵੱਡਾ ਐਲਾਨ

Tags

ਪੰਜਾਬੀ ਫ਼ਿਲਮ ਅਦਾਕਾਰਾ ਜਪਜੀ ਖਹਿਰਾ ਤੇ ਦੇਵ ਖਰੌੜ ਦਾ ਆਮ ਆਦਮੀ ਪਾਰਟੀ ਨਾਲ ਮਿਲ ਕੇ ਕਿਸਾਨਾਂ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਇਸ ਦੌਰਾਨ ਜਪਜੀ ਖਹਿਰਾ ਤੇ ਦੇਵ ਖਰੌੜ ਨੇ ਕਿਹਾ ਹੈ ਕਿ ਅਸੀਂ ਕਿਸੇ ਪਾਰਟੀ ਨਾਲ ਸਬੰਧਿਤ ਨਹੀਂ ਹਾਂ। ਕਿਸਾਨ ਦੇ ਧੀ-ਪੁੱਤਰ ਹੁੰਦੇ ਹੋਏ ਹੀ ਕਿਸਾਨਾਂ ਦੇ ਹੱਕ ਵਿਚ ਖੜ੍ਹੇ ਹਾਂ। ਉਨ੍ਹਾਂ ਨੇ ਕਿਹਾ ਇੰਨੇ ਸ਼ੰਘਰਸ਼ ਦੇ ਬਾਵਜੂਦ ਵੀ ਸਰਕਾਰ ਨੇ ਟਸ ਤੋਂ ਮਸ ਨਹੀਂ ਕੀਤੀ ਪਰ ਅਸੀਂ ਸ਼ੰਘਰਸ਼ ਜਾਰੀ ਰੱਖ ਕੇ ਇਹ ਆਰਡੀਨੈਂਸ ਬਿੱਲ ਨੂੰ ਰੁਕਵਾਂਗੇ। ਜਪਜੀ ਖਹਿਰਾ ਨੇ ਕਿਹਾ ਕਿ ਸਰਕਾਰ ਇਹ ਆਰਡੀਨੈਂਸ ਜਲਦ ਤੋਂ ਜਲਦ ਰੱਦ ਕਰੇ ਕਿਉਂਕਿ ਸਰਕਾਰ ਸਾਡੇ ਵਲੋਂ ਚੁਣੀ ਜਾਂਦੀ ਹੈ ਤੇ ਜੇਕਰ ਸਰਕਾਰ ਹੀ ਸਾਡੀ ਗੱਲ ਨਹੀਂ ਸੁਣੇਗੀ ਤਾਂ ਅਜਿਹੀ ਸਰਕਾਰ ਦਾ ਕੀ ਫਾਇਦਾ ਹੈ।

ਅੱਜ ਆਮ ਆਦਮੀ ਪਾਰਟੀ ਵਲੋਂ ਮੋਗਾ ਵਿਚ ਕਾਰ ਤੇ ਮੋਟਰਸਾਈਕਲ ਲੈ ਕੇ ਕਿਸਾਨਾਂ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਫ਼ਿਲਮੀ ਅਦਾਕਾਰ ਦੇਵ ਖਰੌੜ ਤੇ ਅਦਾਕਾਰਾ ਜਪਜੀ ਖਹਿਰਾ ਵੀ ਇਸ ਰੋਡ ਸ਼ੋਅ ਦਾ ਹਿੱਸਾ ਬਣੇ ਅਤੇ ਲੋਕਾਂ ਨੂੰ ਕੱਲ੍ਹ ਦੇ ਬੰਦ ਨੂੰ ਲੈ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਜਾਣਕਾਰੀ ਦਿੰਦੇ ਹੋਏ ਜਪਜੀ ਖਹਿਰਾ ਤੇ ਦੇਵ ਖਰੌੜ ਨੇ ਦੱਸਿਆ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਤੋਂ ਉੱਪਰ ਹੋ ਕੇ ਇਕ ਕਿਸਾਨ ਦੇ ਬੇਟੇ ਹੋਣ ਦੇ ਨਾਅਤੇ ਅੱਜ ਲੋਕਾਂ ਨੂੰ ਅਪੀਲ ਕਰਨ ਆਏ ਹਾਂ ਕਿ ਕੱਲ੍ਹ ਦੇ ਬੰ-ਦ ਨੂੰ ਲੈ ਕੇ ਕਿਸਾਨਾਂ ਦਾ ਸਾਥ ਦੇਣ।