ਪੰਜਾਬ 'ਚ ਕੋਰੋਨਾ ਦੇ ਚੱਲਦਿਆਂ ਲਗਾਏ ਗਏ ਐਤਵਾਰ ਦੇ ਕ-ਰ-ਫ਼ਿ-ਊ ਨੂੰ ਹਟਾ ਦਿੱਤਾ ਗਿਆ ਹੈ। ਸਿੱਖਿਆ ਅਦਾਰੇ ਖੋਲ੍ਹਣ ਦਾ ਫੈਸਲਾ 15 ਅਕਤੂਬਰ ਤੋਂ ਬਾਅਦ ਲਿਆ ਜਾਏਗਾ। ਕੇਂਦਰ ਸਰਕਾਰ ਨੇ ਅਨਲੌਕ 5 ਦੀਆਂ ਨਵੀਆਂ ਹਦਾਇਤਾਂ 'ਚ ਸਕੂਲ ਖੋਲ੍ਹਣ ਦਾ ਫੈਸਲਾ ਸੂਬਾ ਸਰਕਾਰਾਂ 'ਤੇ ਛੱਡ ਦਿੱਤਾ ਹੈ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਐਤਵਾਰ ਨੂੰ ਸਵੇਰੇ 9ਵਜੇਂ ਤੋਂ ਲੈ ਕੇ ਸ਼ਾਮ ਪੰਜ ਵਜੇ ਤੱਕ ਤਾਲਾਬੰਦੀ ਲਗਾਈ ਗਈ ਸੀ, ਜਿਸ ਨੂੰ ਅੱਜ ਹਟਾ ਦਿੱਤਾ ਗਿਆ ਹੈ।
15 ਅਕਤੂਬਰ ਤੋਂ ਬਾਅਦ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਨੂੰ ਮੁੜ ਖੋਲ੍ਹਣ ਲਈ ਸੂਬਾ ਸਰਕਾਰ ਨੂੰ ਫ਼ੈਸਲਾ ਲੈਣ ਦੀ ਛੋਟ ਦਿੱਤੀ ਗਈ ਹੈ, ਮਾਤਾ-ਪਿਤਾ ਦੀ ਸਹਿਮਤੀ ਵੀ ਜ਼ਰੂਰੀ ਹੋਵੇਗੀ। ਇਸ ਦੇ ਇਲਾਵਾ ਰਾਤ ਪੰਜਾਬ 'ਚ ਰਾਤ ਦਾ ਕ-ਰ-ਫਿ-ਊ ਵੀ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਜ਼ਿੰਦਗੀ ਪੁਰਾਣੇ ਤਰੀਕੇ ਨਾਲ ਚੱਲੇਗੀ। ਸਭ ਤੋਂ ਵੱਡੀ ਗੱਲ ਕਾਰ ਜਾਂ ਬੱਸਾਂ 'ਚ ਵੀ ਲੋਕ ਪਹਿਲਾਂ ਦੀ ਤਰ੍ਹਾਂ ਸਫ਼ਰ ਕਰ ਸਕਣਗੇ। ਇਸ ਦੇ ਨਾਲ ਹੀ ਵਿਆਹ ਤੇ ਭੋ-ਗ ਮੌਕੇ ਵੀ 100 ਲੋਕਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ।