ਪਰਾਲੀ ਨੂੰ ਲੈਕੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵੱਡਾ ਬਿਆਨ ਦਿੱਤਾ ਹੈ। ਸੋਲੀਸਿਟਰ ਜਨਰਲ ਨੇ ਦੱਸਿਆ ਕਿ ਅਗਲੇ 2 ਦਿਨਾਂ ਦੇ ਅੰਦਰ ਕੇਂਦਰ ਸਰਕਾਰ ਜਲਦ ਪਰਾਲੀ ਨੂੰ ਲੈਕੇ ਨਵਾਂ ਕਾਨੂੰਨ ਲੈਕੇ ਆ ਰਹੀ ਹੈ ਜਿਸ ਨਾਲ ਪਰਾਲੀ ਦੀ ਪ-ਰੇ-ਸ਼ਾ-ਨੀ ਤੋਂ ਛੁਟਕਾਰਾ ਮਿਲ ਜਾਵੇਗਾ,ਇਹ ਕਾਨੂੰਨ ਕਿਸ ਤਰ੍ਹਾਂ ਦਾ ਹੋਵੇਗਾ ਇਸ ਬਾਰੇ ਕਈ ਜਾਣਕਾਰੀ ਫ਼ਿਲਹਾਲ ਨਹੀਂ ਦਿੱਤੀ ਗਈ ਹੈ। ਪਰਾਲੀ ਨੂੰ ਲੈਕੇ ਪਿਛਲੇ ਕਈ ਦਹਾਕਿਆਂ ਤੋਂ ਸਿਆਸਤ ਚੱਲ ਰਹੀ ਸੀ,ਪੰਜਾਬ ਸਰਕਾਰ ਕਿਸਾਨਾਂ ਨੂੰ ਬੋਨਸ ਦੇਣ ਦੀ ਮੰਗ ਕਰ ਰਹੀ ਹੈ ਤਾਂ ਕੇਂਦਰ ਸਰਕਾਰ ਸੂਬਿਆਂ ਨੂੰ ਜ਼ਿੰਮੇਵਾਰ ਦੱਸ ਦੀ ਹੈ।
ਸਿਰਫ਼ ਇੰਨਾਂ ਹੀ ਨਹੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਇੱਕ ਦੂਜੇ 'ਤੇ ਵੱਖ ਤੋਂ ਬਿਆਨਬਾਜ਼ੀਆਂ ਕਰਦੇ ਹੋਏ ਨਜ਼ਰ ਆਉਂਦੇ ਨੇ ਪਰ ਪਰਾਲੀ ਦੇ ਮੁੱਦੇ ਦਾ ਹੱਲ ਕੱਢਣ ਬਾਰੇ ਕੋਈ ਨਹੀਂ ਸੋਚ ਦਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਮਦਨ ਲੋਕੁਨ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਸੀ ਜਿਸ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ ਕਿ ਪਰਾਲੀ ਨੂੰ ਲੈਕੇ ਸਾਰੇ ਸੂਬਿਆਂ ਵਿੱਚ ਜਾਕੇ ਜਾਂਚ ਕਰੇਗੀ ਇਸ ਦੇ ਲਈ ਸੁਪਰੀਮ ਕੋਰਟ ਵੱਲੋਂ ਸੂਬਿਆਂ ਨੂੰ ਹਿਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਸਨ ਪਰ ਕੇਂਦਰ ਦੇ ਇਸ ਬਿਆਨ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਇਸ ਕਮੇਟੀ 'ਤੇ ਰੋਕ ਲੱਗਾ ਦਿੱਤੀ ਹੈ।