ਸ਼ੰਭੂ ਬਾਰਡਰ ਤੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋਏ। ਜਿਨ੍ਹਾਂ ਵਿਚੋਂ ਨੌਜਵਾਨਾਂ ਦੀ ਗਿਣਤੀ ਬਹੁਤ ਜ਼ਿਆਦਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਸਾਨੂੰ ਦਿੱਲੀ ਨਹੀਂ ਜਾਣ ਦਿੰਦੇ ਤਾਂ ਅਸੀਂ ਵੀ ਇਨ੍ਹਾਂ ਨੂੰ ਪੰਜਾਬ ਵਿਚ ਨਹੀਂ ਆਉਣ ਦੇਵਾਂਗੇ। ਇਥੇ ਬਹੁਤ ਸਾਰੇ ਕਲਾਕਾਰ, ਜਿਨ੍ਹਾਂ ਵਿੱਚੋਂ ਮੁੱਖ ਤੌਰ ’ਤੇ ਫਿਲਮੀ ਕਲਾਕਾਰ ਦੀਪ ਸਿੱਧੂ, ਸਮਾਜ ਸੇਵੀ ਲੱਖਾ ਸਿਧਾਣਾ, ਗਾਇਕ ਕੰਵਰ ਗਰੇਵਾਲ, ਹਰਜੀਤ ਹਰਮਨ, ਜੱਸ ਬਾਜਵਾ ਅਤੇ ਹੋਰ ਵੀ ਨਾਮਵਰ ਹਸਤੀਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਵੀ ਮੌਜੂਦ ਸਨ। ਮੁੱਖ ਤੌਰ ਤੇ ਸ਼ੰਭੂ ਬਾਰਡਰ ਦੇ ਧਰਨੇ ਤੋਂ ਇਹ ਮਹਿਸੂਸ ਹੋਇਆ ਕਿ ਨੌਜਵਾਨਾਂ ਨੇ ਆਪਣੇ ਹੱਕਾਂ ਲਈ ਲ-ੜਾ-ਈ ਵਿੱ-ਢ ਦਿੱਤੀ ਹੈ।