ਰਾਹੁਲ ਗਾਂਧੀ ਦੀ ਮੌਜੂਦਗੀ 'ਚ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ। ਰਾਹੁਲ ਗਾਂਧੀ ਦੀ ਟਰੈਕਟਰ ਯਾਤਰਾ ਦੇ ਅੰਤਿਮ ਦਿਨ ਇਸ ਸਮਾਗਮ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ 'ਚ ਇਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਖੇਤੀ ਤੇ ਕਿਸਾਨੀ ਨੂੰ ਤ-ਬਾ-ਹ ਕਰਨ ਦੇ ਇਰਾਦੇ 'ਤੇ ਹੈ। ਇਹ ਬੇਹੱਦ ਖ਼-ਤ-ਰ-ਨਾ-ਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਤੋਂ ਰੁਜ਼ਗਾਰ ਖੋ-ਹ ਲਿਆ ਤੇ ਕਿਸਾਨਾਂ ਨੂੰ ਬ-ਰ-ਬਾ-ਦ ਕਰਨ 'ਤੇ ਤੁਲੀ ਹੈ। ਕਾਂਗਰਸ ਅਜਿਹਾ ਨਹੀਂ ਹੋਣ ਦੇਵੇਗੀ। ਅਸੀਂ ਕਿਸਾਨਾਂ ਨਾਲ ਪੂਰੀ ਤਰ੍ਹਾਂ ਨਾਲ ਹੈ।
ਦੱਸ ਦੇਈਏ ਕਿ ਅੱਜ ਰਾਹੁਲ ਗਾਂਧੀ ਪੰਜਾਬ 'ਚ ਟਰੈਕਟਰ ਯਾਤਰਾ ਖ਼-ਤ-ਮ ਕਰ ਹਰਿਆਣਾ 'ਚ ਪ੍ਰਵੇਸ਼ ਕਰਨਗੇ। ਇਸ ਦੌਰਾਨ ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਇਕ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਐਲਾਨ ਦਾ ਸਵਾਗਤ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਨੌਕਰੀਆਂ ਪੈਦਾ ਕਰਨਾ ਬੇਹੱਦ ਚੌਣੁਤੀ ਭਰਿਆ ਹੈ। ਇਹ ਕਦਮ ਚੁੱਕ ਕੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਖੇਤਰ ਤੋਂ ਸਿੱਧੇ ਤੇ ਅਸਿੱਧੇ ਰੂਪ ਤੋਂ ਕਾਫੀ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ।