ਕਿਸਾਨਾਂ ਦੇ ਹੱਕ 'ਚ ਕੈਪਟਨ ਦਾ ਵੱਡਾ ਐਲਾਨ ! ਕਿਸਾਨਾਂ ਦੀ ਹੋਗੀ ਬੱਲੇ-ਬੱਲੇ !

Tags

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਟਾਕਰੇ ਲਈ ਵਿਧਾਨ ਸਭਾ ਵਿੱਚ ਚਾਰ ਬਿੱਲ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਕੈਪਟਨ ਨੇ ਕਿਸਾਨਾਂ ਨੂੰ ਭਾਵੁਕ ਅਪੀਲ ਕੀਤੀ ਹੈ। ਕੈਪਟਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ,''ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਤੇ ਹੁਣ ਸਾਡੇ ਨਾਲ ਖੜ੍ਹਨ ਦੀ ਵਾਰੀ ਤੁਹਾਡੀ ਹੈ।'' ਕੈਪਟਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਕਿਸਾਨ ਭਾਈਚਾਰਾ ਤੇ ਖੇਤੀਬਾੜੀ, ਜੋ ਸੂਬੇ ਦੇ ਵਿਕਾਸ ਤੇ ਤਰੱਕੀ ਦੀ ਰੀੜ੍ਹ ਦੀ ਹੱਡੀ ਹੈ, ਨੂੰ ਭਾਜਪਾ ਵੱਲੋਂ ਅਜਿਹੇ ਚਾ-ਲ-ਬਾ-ਜ਼ ਤਰੀਕਿਆਂ ਨਾਲ ਤ-ਬਾ-ਹ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਚਾਰ ਬਿੱਲਾਂ ਦਾ ਉਦੇਸ਼ ਜਿੱਥੇ ਕੇਂਦਰੀ ਕਾਨੂੰਨਾਂ ਤੋਂ ਸੂਬਾ ਤੇ ਇੱਥੋਂ ਦੇ ਖੇਤੀਬਾੜੀ ਸੈਕਟਰ ਨੂੰ ਪੈਦਾ ਹੋਏ ਖ-ਤ-ਰੇ ਨੂੰ ਰੋਕਣਾ ਹੈ, ਉਥੇ ਹੀ ਕਿਸਾਨਾਂ ਤੇ ਖਪਤਕਾਰਾਂ ਦੇ ਤੌਖਲਿਆਂ ਨੂੰ ਵੀ ਦੂਰ ਕਰਨਾ ਹੈ। ਕੈਪਟਨ ਨੇ ਕਿਹਾ ਕਿ ਭਾਵੇਂ ਉਹ ਰੋ-ਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਖੜ੍ਹੇ ਹਨ ਕਿਉਂਕਿ ਕਿਸਾਨਾਂ ਕੋਲ ਆਪਣੇ ਆਪ ਨੂੰ ਤੇ ਪਰਿਵਾਰਾਂ ਨੂੰ ਬਚਾਉਣ ਲਈ ਲ-ੜਾ-ਈ ਲ-ੜ- ਨ ਤੋਂ ਸਿਵਾਏ ਕੋਈ ਹੋਰ ਰਸਤਾ ਨਹੀਂ ਬਚਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਤੇ ਰੋਕਾਂ ਹਟਾਉਣ ਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਦੀ ਆਗਿਆ ਦੇ ਕੇ ਸੂਬਾ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਦਨ ਉਨ੍ਹਾਂ ਨਾਲ ਹੈ ਪਰ ਸੂਬਾ ਔਖੇ ਸਮਿਆਂ ਵਿੱਚੋਂ ਗੁਜ਼ਰ ਰਿਹਾ ਹੈ ਤੇ ਬਿਜਲੀ ਉਤਪਾਦਨ ਸੰਕਟ ਵਿੱਚ ਘਿਰਿਆ ਹੋਇਆ ਹੈ, ਖਾਦ ਲਈ ਯੂਰੀਆ ਨਹੀਂ ਹੈ ਤੇ ਨਾ ਹੀ ਝੋਨੇ ਦੀ ਮੌਜੂਦਾ ਆਮਦ ਲਈ ਗੁਦਾਮਾਂ ਵਿੱਚ ਜਗ੍ਹਾ ਹੈ।