ਪ੍ਰਧਾਨ ਮੰਤਰੀ ਮੋਦੀ ਨੂੰ ਵੱਡਾ ਝਟਕਾ,ਬੀਜੇਪੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ

Tags

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਅੰਦੋਲਨ ਦੌਰਾਨ ਅੱਜ ਭਾਜਪਾ ਨੂੰ ਇੱਕ ਵੱਡਾ ਝ-ਟ-ਕਾ ਲੱਗਾ ਹੈ। ਭਾਜਪਾ ਦੇ ਪੰਜਾਬ ਕਿਸਾਨ ਮੋਰਚਾ ਸੈੱਲ ਦੇ ਸੂਬਾ ਪ੍ਰਧਾਨ ਤਰਲੋਚਨ ਸਿੰਘ ਗਿੱਲ ਨੇ ਅਸਤੀਫ਼ਾ ਦੇ ਦਿੱਤਾ ਹੈ। ਉਹ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਹਨ ਤੇ ਦੋ ਵਾਰ ਭਾਜਪਾ ਮੋਗਾ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ। ਪਾਰਟੀ ਛੱਡਣ ਦਾ ਐਲਾਨ ਕਰਕੇ ਉਨ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਦੱਸ ਦਈਏ ਕਿ ਉਨ੍ਹਾਂ ਦੇ ਘਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ 13ਵੇਂ ਦਿਨ ਧ-ਰ-ਨਾ ਦਿੱਤਾ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਲੀਡਰਸ਼ਿਪ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਕਹਿ ਰਹੇ ਸੀ। ਪਰ ਕਿਸੇ ਨੇ ਉਨ੍ਹਾਂ ਦੀ ਨਹੀਂ ਮੰਨੀ ਤੇ ਆਖਰ ਉਨ੍ਹਾਂ ਪਾਰਟੀ ਛੱਡਣ ਦਾ ਫ਼ੈਸਲਾ ਕਰ ਲਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕੰਗ ਨੇ ਵੀ ਪਾਰਟੀ ਛੱਡ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਮਾਰਚ ਪੂਰੇ ਮੋਗਾ ਸ਼ਹਿਰ ਵਿੱਚ ਕੱਢਿਆ ਗਿਆ ਅਤੇ ਮਾਰਚ ਵਿੱਚ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾ-ਅ-ਰੇ-ਬਾ-ਜ਼ੀ ਕੀਤੀ ਗਈ। ਕਿਸਾਨਾਂ ਨੇ ਪੂਰੇ ਸ਼ਹਿਰ ਨੂੰ ਅਪੀਲ ਕੀਤੀ ਕਿ, ਇਸ ਵਾਰ ਦੁਸਹਿਰੇ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਮੋਦੀ, ਅਡਾਨੀ ਅਤੇ ਅੰਬਾਨੀ ਦੇ ਪੁ-ਤ-ਲੇ ਸਾ-ੜੇ ਜਾਣ। ਗਿੱਲ ਨੇ ਕਿਸਾਨ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਕੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ।