3 ਨਵੰਬਰ ਦਾ ਕਰ ਦਿੱਤਾ ਨਵਾਂ ਐਲਾਨ, ਕਹਿੰਦੇ ਪਾ ਦਿਆਂਗੇ ਭੜਥੀ

Tags

ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਖੇਤੀ ਕਾਨੂੰਨਾਂ ਵਿਰੁੱਧ ਅਗਲੀ ਕਾਰਵਾਈ ਦਾ ਫੈਸਲਾ ਕਰਨ ਲਈ 3 ਨਵੰਬਰ ਨੂੰ ਨਵੀਂ ਦਿੱਲੀ ਵਿੱਚ ਕਿਸਾਨ ਰਾਸ਼ਟਰੀ ਮਹਾਂਸੰਘ ਨਾਲ ਇੱਕ ਮੀਟਿੰਗ ਕਰਨ ਜਾ ਰਹੀ ਹੈ। ਕਿਸਾਨ ਯੂਨੀਅਨਾਂ ਦੀ ਅਗਵਾਈ ਹੇਠ, ਕਈਂਂ ਕਿਸਾਨਾਂ ਦੇ 26 ਅਤੇ 27 ਨਵੰਬਰ ਨੂੰ ‘ਦਿੱਲੀ ਚਲੋ’ ਅੰਦੋਲਨ ਵਿਚ ਸ਼ਾਮਲ ਹੋਣ ਦੀ ਉਮੀਦ ਹੈ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਸਤਨਾਮ ਸਾਹਨੀ ਨੇ ਕਿਹਾ ਕਿ ਹਜ਼ਾਰਾਂ ਕਿਸਾਨ ਦਿੱਲੀ ਜਾਣਗੇ, ਕਿਉਂਕਿ ਕੇਂਦਰ ਕਿਸਾਨੀ ਨੂੰ ਕੋਈ ਧਿਆਨ ਨਹੀਂ ਦੇ ਰਿਹਾ।