ਆਖਰ 8 ਮਹੀਨਿਆਂ ਬਾਅਦ ਪੰਜਾਬ ਵਿੱਚ ਖੁੱਲ੍ਹ ਗਈ ਇਹ ਚੀਜ਼, ਪੰਜਾਬ ਸਰਕਾਰ ਦੀ ਨਵੀਂ ਗਾਈਡਲਾਈਨ

Tags

ਪੰਜਾਬ 'ਚ ਕੋਰੋਨਾ ਮਹਾਮਾਰੀ ਕਾਰਨ ਪਿਛਲੇ 7 ਮਹੀਨਿਆਂ ਤੋਂ ਬੰਦ ਪਏ ਸਿਨੇਮਾ ਹਾਲ, ਮਲਟੀਪਲੈਕਸ ਅਤੇ ਮਨੋਰੰਜਨ ਪਾਰਕਾਂ ਨੂੰ ਅੱਜ ਤੋਂ ਖੋਲ੍ਹਣ ਦੀ ਇਜਾਜ਼ਤ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੰਟੇਨਮੈਂਟ ਜ਼ੋਨਾਂ ਦੇ ਬਾਹਰੀ ਇਲਾਕਿਆਂ 'ਚ ਮਨੋਰੰਜਨ ਪਾਰਕ ਅਤੇ ਇਸੇ ਤਰ੍ਹਾਂ ਦੀਆਂ ਹੋਰ ਥਾਵਾਂ ਨੂੰ ਵੀ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਕੋਵਿਡ-19 ਅਨਲਾਕ 'ਚ ਸੁਧਾਰ ਨੂੰ ਦੇਖਦੇ ਹੋਏ ਸੂਬੇ ਦੇ ਗ੍ਰਹਿ ਮਾਮਲੇ ਅਤੇ ਨਿਆ ਮਹਿਕਮੇ ਨੇ ਸ਼ਨੀਵਾਰ ਨੂੰ ਸਾਰੇ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਪੱਤਰ 'ਚ ਇਹ ਰਿਆਇਤ ਦੇਣ ਦਾ ਫ਼ੈਸਲਾ ਕੀਤਾ ਹੈ।

ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਐਮ. ਐਚ. ਏ. ਵੱਲੋਂ ਬੀਤੀ 30 ਸਤੰਬਰ ਨੂੰ ਜੋ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਬੀਤੀ 1 ਅਕਤੂਬਰ ਤੋਂ ਲਾਗੂ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਆਪਣੇ ਸਾਰੇ ਸਰਕਾਰੀ ਮਹਿਕਮਿਆਂ 'ਚ 50 ਫ਼ੀਸਦੀ ਸਟਾਫ਼ ਦੀ ਸ਼ਰਤ ਨੂੰ ਵੀ ਵਾਪਸ ਲੈ ਲਿਆ ਸੀ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਹੁਣ 30 ਨਵੰਬਰ ਤੱਕ ਵਧਾਇਆ ਗਿਆ ਹੈ, ਜਿਸ ਮੁਤਾਬਕ 1 ਨਵੰਬਰ ਤੋਂ 30 ਨਵੰਬਰ ਦੌਰਾਨ ਕੰਟੇਨਮੈਂਟ ਜ਼ੋਨਾਂ ਦੇ ਬਾਹਰੀ ਇਲਾਕਿਆਂ 'ਚ ਸਿਨੇਮਾ ਹਾਲ ਅਤੇ ਮਲਟੀਪਲੈਕਸਾਂ ਨੂੰ ਉਨ੍ਹਾਂ ਦੀ 50 ਫ਼ੀਸਦੀ ਬੈਠਣ ਦੀ ਸਮੱਰਥਾ ਦੇ ਨਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ।