ਕੈਪਟਨ ਨੇ ਪੰਜਾਬ ਵਿੱਚ 1 ਜਨਵਰੀ 2021 ਤੱਕ ਕਰ ਦਿੱਤਾ ਇਹ ਵੱਡਾ ਐਲਾਨ

Tags

ਇਸ ਵਾਰ ਪੰਜਾਬ ਦੇ ਲੋਕ ਨਵੇਂ ਸਾਲ ਦਾ ਜਸ਼ਨ ਨਹੀਂ ਮਨਾ ਸਕਣਗੇ। ਪੰਜਾਬ ਸਰਕਾਰ ਨੇ ਨਾਈਟ ਕਰਫਿਊ 1 ਜਨਵਰੀ ਤਕ ਵਧਾ ਦਿੱਤਾ ਹੈ। ਦਰਅਸਲ ਪੰਜਾਬ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਤ ਦੇ ਕਰਫਿਊ ਅਤੇ ਵਿਆਹਾਂ ਵਿਚ ਲੋਕਾਂ ਦੀ ਗਿਣਤੀ 'ਤੇ ਲੱਗੀ ਰੋਕ ਨੂੰ 1 ਜਨਵਰੀ 2021 ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਹੈ ਕਿ ਉਹ ਘਰਾਂ ਦੇ ਅੰਦਰ ਘਰੇਲੂ ਇਕੱਠਾਂ ਵਿਚ 100 ਅਤੇ ਮੈਰਿਜ ਪੈਲੇਸਾਂ ਅਤੇ ਹੋਰ ਥਾਵਾਂ 'ਤੇ 250 ਵਿਅਕਤੀਆਂ ਦੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ।

ਪਹਿਲਾਂ ਜਾਰੀ ਹੁਕਮਾਂ ਵਾਂਗ ਇਹ ਰਾਤ ਦਾ ਕਰਫਿਊ 10 ਵਜੇਂ ਤੋਂ ਸਵੇਰ 5 ਵਜੇ ਤੱਕ ਜਾਰੀ ਰਹੇਗਾ। ਇਸ ਸੰਬੰਧੀ ਮੁੱਖ ਮੰਤਰੀ ਨੇ ਡੀ. ਜੀ. ਪੀ. ਨੇ ਨਿਰੇਦਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾ ਪਾਲਣਾ ਕੀਤੀ ਜਾਵੇ। ਇਸ ਤੋਂ ਇਲਾਵਾ ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨਾ ਹੈ ਤਾਂ ਉਸ ਨੂੰ ਜੁਰਮਾਨਾ ਕੀਤਾ ਜਾਵੇ।