ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿ-ਰੁੱ-ਧ ਦਿੱਲੀ ‘ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 6 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ ‘ਚ ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰ ‘ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਕੂਚ ਕਰ ਰਹੇ ਹਨ। ਅਜੇ ਵੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ ‘ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।
ਕਿਸਾਨ ਆਗੂਆਂ ਨੇ ਕਿਹਾ ਕਿਸਾਰੇ ਸੂਬਿਆ ਦੇ ਵੱਡੇ ਲੀਡਰਾਂ ਦੀ ਮੀਟਿੰਗ ਕੀਤੀ ਗਈ ਹੈ ,ਹੁਣ ਦੇਸ਼ ਦੇ ਸਾਰੇ ਕਿਸਾਨ ਆਗੂ ਕੇਂਦਰ ਨਾਲ ਮੀਟਿੰਗ ਵਿੱਚ ਜਾਣਗੇ। ਸੰਯੁਕਤ ਕਿਸਾਨ ਮੋਰਚਾ ਅਗਵਾਈ ਕਰੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 5 ਦਸੰਬਰ ਨੂੰ ਮੋਦੀ ,ਅੰਬਾਨੀ ਅਤੇ ਅਡਾਨੀ ਦਾ ਪੂਰੇ ਦੇਸ਼ ਵਿੱਚ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਕਿਹਾ ਕਿ 7 ਦਸੰਬਰ ਨੂੰ ਸਾਰੇ ਖਿਡਾਰੀ ਆਪਣੇ ਐਵਾਰਡ ਵਾਪਸ ਕਰਨਗੇ।
ਕਿਸਾਨ ਆਗੂਆਂ ਨੇ ਅੰਦੋਲਨ ਜਾਰੀ ਰੱਖਣ ਦੀ ਕੇਂਦਰ ਨੂੰ ਸਥਿਤੀ ਸਪੱਸ਼ਟ ਕੀਤੀ ਹੈ। ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿਸਰਕਾਰ ਨੇ ਸਾਡੇ ਨਾਲ ਸਾਜਿਸ਼ ਕੀਤੀ ਹੈ ,ਅਸੀਂ ਖੇਤੀ ਕਾਨੂੰਨਾਂ ਦੇ ਇਕੱਲੇ ਇਕੱਲੇ ਪੁਆਇੰਟ ਤੇ ਕੇਂਦਰ ਨਾਲ ਗੱਲ ਕਰਾਂਗੇ , ਖੇਤੀ ਕਾਨੂੰਨ ਰੱ-ਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਸਰਕਾਰ ਤੁਰੰਤ ਪਾਰਲੀਮੈਂਟ ਸੈਸ਼ਨ ਬੁਲਾਕੇ ਕਾਨੂੰਨਾਂ ਨੂੰ ਰੱ-ਦ ਕਰੇ।