ਕਿਸਾਨ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਨੂੰ ਸਟੇਜ 'ਤੇ ਬੋਲਣ ਦਾ ਮੌਕਾ ਦਿੱਤਾ ਗਿਆ, ਪਰ ਜਦ ਉਹ ਸਟੇਜ ਵੱਲ ਜਾਣ ਲੱਗੇ ਤਾਂ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਪੰਜਾਬੀ ਕਲਾਕਾਰ ਗੁਰਦਾਸ ਮਾਨ ਅੱਜ ਕਿਸਾਨਾਂ ਦਾ ਸਮਰਥਨ ਕਰਨ ਲਈ ਸਿੰਘੂ ਬਾਰਡਰ 'ਤੇ ਪਹੁੰਚੇ ਪਰ ਇਸ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ।
ਦੱਸ ਦਈਏ ਕਿ ਬੀਤੇ ਸਮੇਂ ਗੁਰਦਾਸ ਮਾਨ ਦਾ ਇੱਕ ਰਾਸ਼ਟਰ ਇੱਕ ਭਾਸ਼ਾ ਦਾ ਸਮਰਥਨ ਕਰਨ 'ਤੇ ਕਾਫੀ ਵਿਰੋਧ ਹੋਇਆ ਸੀ। ਇਸ ਦਾ ਗੁੱਸਾ ਲੋਕਾਂ 'ਚ ਅਜੇ ਵੀ ਜਾਰੀ ਹੈ, ਜੋ ਅੱਜ ਸਿੰਘੂ ਬਾਰਡਰ ਪਹੁੰਚੇ ਗੁਰਦਾਸ ਮਾਨ ਨੂੰ ਦੁਬਾਰਾ ਝੱਲਣਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਟੇਜ 'ਤੇ ਆਉਣ ਤੋਂ ਰੋਕ ਦਿੱਤਾ ਗਿਆ। ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਦੇ ਹੋਏ ਮਾਨ ਨੂੰ ਵਾਪਸ ਮੁੜਣਾ ਪਿਆ।