ਦਿੱਲੀ ਤੋਂ ਅਰਵਿੰਦ ਕੇਜਰੀਵਾਲ ਬਾਰੇ ਆਈ ਬਹੁਤ ਹੀ ਮਾੜੀ ਖਬਰ

Tags

ਖੇਤੀ ਕਾਨੂੰਨਾਂ ਖ਼ਿਲਾਫ ਅੱਜ ਯਾਨੀ ਕਿ ਮੰਗਲਵਾਰ ਨੂੰ ਕਿਸਾਨ ਵਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਭਾਰਤ ਬੰਦ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੀ ਸਮਰਥਨ ਦਿੱਤਾ ਹੈ। ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁਲਸ ਨੇ ਘਰ 'ਚ ਹੀ ਨਜ਼ਰਬੰਦ ਕਰ ਦਿੱਤਾ ਹੈ। 'ਆਪ' ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। 'ਆਪ' ਨੇ ਟਵੀਟ ਕਰ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਪੁਲਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਘੂ ਸਰਹੱਦ ਤੋਂ ਆਉਣ ਮਗਰੋਂ ਹੀ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਪੁਲਸ ਨੇ ਪਾਰਟੀ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ।

ਪਾਰਟੀ ਦੇ ਇਕ ਬੁਲਾਰੇ ਨੇ ਕਿਹਾ ਕਿ ਜਦੋਂ ਤੋਂ ਕੇਜਰੀਵਾਲ ਸਿੰਘੂ ਸਰਹੱਦ ਤੋਂ ਕਿਸਾਨਾਂ ਨੂੰ ਮਿਲ ਕੇ ਪਰਤੇ ਹਨ, ਉਦੋਂ ਤੋਂ ਉਨ੍ਹਾਂ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਨਾ ਕਿਸੇ ਨੂੰ ਕੇਜਰੀਵਾਲ ਦੇ ਘਰ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਨਾ ਕਿਸੇ ਨੂੰ ਬਾਹਰ। ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਵਜ੍ਹਾ ਤੋਂ ਭਾਜਪਾ ਨੇ ਕੇਜਰੀਵਾਲ ਨੂੰ ਘਰ 'ਚ ਨਜ਼ਰਬੰਦ ਕੀਤਾ ਹੈ। ਦਿੱਲੀ ਪੁਲਸ ਨੇ ਕੇਜਰੀਵਾਲ ਦੇ ਘਰ ਦੇ ਚਾਰੋਂ ਪਾਸੇ ਬੈਰੀਕੇਡ ਲਾ ਦਿੱਤੇ ਹਨ। ਗ੍ਰਹਿ ਮੰਤਰਾਲਾ ਦੇ ਆਦੇਸ਼ ਮਗਰੋਂ ਉਨ੍ਹਾਂ ਨੂੰ ਨਜ਼ਰਬੰਦ ਵਾਲੀ ਸਥਿਤੀ ਵਿਚ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਯਾਨੀ ਕਿ ਕੱਲ੍ਹ ਹਰਿਆਣਾ-ਦਿੱਲੀ ਸਰਹੱਦ 'ਤੇ ਸਥਿਤ ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਨੂੰ ਮਿਲਣ ਪਹੁੰਚੇ ਸਨ।

ਕੇਜਰੀਵਾਲ ਨੇ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਉੱਥੋਂ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਸੇਵਾਦਾਰ ਹੈ। ਕੇਜਰੀਵਾਲ ਨਾਲ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਵੀ ਕਿਸਾਨਾਂ ਨੂੰ ਭਰੋਸਾ ਦੇ ਰਹੇ ਸਨ।ਕੇਜਰੀਵਾਲ ਨੇ ਕਿਹਾ ਸੀ ਕਿ ਕਿਸਾਨਾਂ ਦਾ ਮੁੱਦਾ ਅਤੇ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਮੈਂ ਅਤੇ ਮੇਰੀ ਪਾਰਟੀ ਉਨ੍ਹਾਂ ਨਾਲ ਖੜ੍ਹੇ ਹਾਂ। ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਣ ਦੇ ਸਮੇਂ ਦਿੱਲੀ ਪੁਲਸ ਨੇ ਸਾਡੇ ਤੋਂ 9 ਸਟੇਡੀਅਮ ਨੂੰ ਜੇਲ੍ਹ 'ਚ ਤਬਦੀਲ ਕਰਨ ਦੀ ਇਜਾਜ਼ਤ ਮੰਗੀ ਸੀ। ਮੇਰੇ ਉੱਪਰ ਦਬਾਅ ਬਣਾਇ ਸੀ ਪਰ ਮੈਂ ਆਗਿਆ ਨਹੀਂ ਦਿੱਤੀ।