ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਪ੍ਰਕੋਪ ਕਾਰਨ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਅਜਿਹੇ 'ਚ ਵਿਦਿਆਰਥੀ ਇੰਤਜ਼ਾਰ ਕਰ ਰਹੇ ਹਨ ਕਿ ਪ੍ਰੀਖਿਆ ਦਾ ਆਯੋਜਨ ਹੋਵੇਗਾ ਜਾਂ ਨਹੀਂ। ਉੱਥੇ ਹੀ ਅੱਜ ਯਾਨੀ ਐਤਵਾਰ ਨੂੰ ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀਆਂ ਜਾਰੀ ਕੇਂਦਰ ਦੀ ਮੀਟਿੰਗ ਖ਼ਤਮ ਹੋ ਗਈ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਸੱਦੀ ਗਈ ਮੀਟਿੰਗ ’ਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ‘ਨਿਸ਼ੰਕ’, ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ, ਪ੍ਰਕਾਸ਼ ਜਾਵਡੇਕਰ ਤੋਂ ਇਲਾਵਾ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿੱਖਿਆ ਮੰਤਰੀ, ਸਿੱਖਿਆ ਸਕੱਤਰਾਂ ਸਮੇਤ ਕਈ ਹੋਰ ਅਧਿਕਾਰੀ ਵੀ ਸ਼ਾਮਲ ਹੋਏ।
ਸੂਤਰਾਂ ਅਨੁਸਾਰ, ਸੀ.ਬੀ.ਐੱਸ.ਈ. 12ਵੀਂ ਦੀ ਪ੍ਰੀਖਿਆ ਦਾ ਆਯੋਜਨ ਕੀਤਾ ਜਾਵੇਗਾ। ਪ੍ਰੀਖਿਆ ਦਾ ਆਯੋਜਨ ਕਿਹੜੇ ਫਾਰਮੇਟ 'ਚ ਕਦੋਂ ਅਤੇ ਕਿਵੇਂ ਹੋਵੇਗਾ, ਇਸ ਬਾਰੇ ਜਾਣਕਾਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ 1 ਜੂਨ ਨੂੰ ਦੇਣਗੇ। ਉੱਥੇ ਹੀ ਇਕ ਜੂਨ ਨੂੰ 12ਵੀਂ ਬੋਰਡ ਦੀ ਪ੍ਰੀਖਿਆ ਦੀ ਤਾਰੀਖ਼ ਦਾ ਐਲਾਨ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕੇਂਦਰੀ ਮੰਤਰੀਆਂ ਦੀ ਹਾਲ ਹੀ 'ਚ ਸੰਪੰਨ ਹੋਈ ਮੀਟਿੰਗ 'ਚ ਦਿੱਲੀ ਸਰਕਾਰ ਨੇ ਕਿਹਾ ਕਿ ਉਹ 12ਵੀਂ ਦੀ ਬੋਰਡ ਪ੍ਰੀਖਿਆ ਆਯੋਜਿਤ ਕਰਨ ਦੇ ਪੱਖ 'ਚ ਨਹੀਂ ਹੈ। ਉੱਥੇ ਹੀ ਮੀਟਿੰਗ 'ਚ ਕਿਹਾ ਗਿਆ ਕਿ ਸੂਬਾ ਬੋਰਡ ਆਪਣੇ ਹਿਸਾਬ ਨਾਲ ਫ਼ੈਸਲਾ ਕਰ ਸਕਦੇ ਹਨ ਪਰ ਸੀ.ਬੀ.ਐੱਸ.ਈ., ਨੀਟ ਅਤੇ ਜੇ.ਈ.ਈ. ਦੀਆਂ ਪ੍ਰੀਖਿਆਵਾਂ ਹੋਣਗੀਆਂ।