ਰਾਜੇਵਾਲ ਨੇ ਦੱਸੀ ਮੋਦੀ ਦੀ ਅਜਿਹੀ ਗੱਲ! ਬੀਜੇਪੀ ਦੇ ਗੜ੍ਹ ‘ਚ ਲੀਡਰ ਬਣੇ ਕਿਸਾਨ

Tags

ਕਿਸਾਨ 5 ਜੂਨ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ 'ਸੰਪੂਰਨ ਕ੍ਰਾਂਤੀ ਦਿਵਸ' ਮਨਾਉਣਗੇ।ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਕਿਹਾ ਕਿ ਕਿਸਾਨ 5 ਜੂਨ ਨੂੰ ਭਾਜਪਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਦੇ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ 'ਸੰਪੂਰਨ ਕ੍ਰਾਂਤੀ ਦਿਵਸ' ਮਨਾਇਆ ਜਾਏਗਾ। ਕੇਂਦਰ ਦੇ ਤਿੰਨੋਂ ਕਾਨੂੰਨਾਂ ਨੂੰ ਵਾਪਸ ਲਏ ਜਾਣ ਅਤੇ ਆਪਣੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਹੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ।

ਪਿਛਲੇ ਸਾਲ ਇਸੇ ਦਿਨ ਕੇਂਦਰ ਸਰਾਕਰ ਵੱਲੋਂ ਆਰਡੀਨੈਂਸ ਲਾਗੂ ਕੀਤੇ ਗਏ ਸਨ। ਆਰਡੀਨੈਂਸ ਲਾਗੂ ਹੋਣ ਤੋਂ ਬਾਅਦ ਪਿਛਲੇ ਸਾਲ ਸਤੰਬਰ 'ਚ ਸੰਸਦ 'ਚ ਤਿੰਨੋਂ ਕਾਨੂੰਨ ਪਾਸ ਕੀਤੇ ਗਏ ਸੀ ਅਤੇ ਬਾਅਦ 'ਚ ਰਾਸ਼ਟਰਪਤੀ ਨੇ ਇਸ 'ਤੇ ਮੋਹਰ ਲਾਈ ਸੀ। ਪ੍ਰਦਰਸ਼ਨ 'ਚ ਸ਼ਾਮਲ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ 5 ਜੂਨ 1974 ਨੂੰ ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਕ੍ਰਾਂਤੀ ਦਾ ਐਲਾਨ ਕੀਤਾ ਸੀ ਅਤੇ ਸਾਬਕਾ ਕੇਂਦਰ ਸਰਕਾਰ ਵਿਰੁੱਧ ਜਨ ਅੰਦੋਲਨ ਸ਼ੁਰੂ ਕੀਤਾ ਸੀ।

ਕਿਸਾਨ ਜਥੇਬੰਦੀਆਂ ਨੇ ਕਿਹਾ,''ਸੰਯੁਕਤ ਕਿਸਾਨ ਮੋਰਚਾ ਨੇ 5 ਜੂਨ ਨੂੰ ਦੇਸ਼ ਭਰ 'ਚ ਸੰਪੂਰਨ ਕ੍ਰਾਂਤੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ। ਅਸੀਂ ਨਾਗਰਿਕਾਂ ਤੋਂ ਭਾਜਪਾ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪ੍ਰਤੀਨਿਧੀਆਂ ਦੇ ਦਫ਼ਤਰਾਂ ਦੇ ਸਾਹਮਣੇ ਤਿੰਨੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਅਪੀਲ ਕਰਦੇ ਹਨ। ਇਸ ਨੂੰ ਜਨ ਅੰਦੋਲਨ ਬਣਾਇਆ ਜਾਵੇ ਅਤੇ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾਵੇ।'' ਪਿਛਲੇ ਸਾਲ ਸਰਕਾਰ ਨੇ 5 ਜੂਨ ਨੂੰ ਹੀ ਆਰਡੀਨੈਂਸ ਦੇ ਤੌਰ 'ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪੇਸ਼ ਕੀਤਾ ਸੀ।''