ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਸਿੰਗਾਪੁਰ ਵਿੱਚ ਆਏ ਕੋਰੋਨਾ ਦਾ ਨਵਾਂ ਰੂਪ ਬੱਚਿਆਂ ਲਈ ਬੇਹੱਦ ਖ-ਤ-ਰ-ਨਾ-ਕ ਦੱਸਿਆ ਜਾ ਰਿਹਾ ਹੈ। ਭਾਰਤ ਵਿੱਚ ਇਹ ਤੀਜੀ ਲਹਿਰ ਦੇ ਰੂਪ ਵਿੱਚ ਆ ਸਕਦਾ ਹੈ। ਦੱਸ ਦੇਈਏ ਕਿ ਹਾਲ ਦੇ ਦਿਨਾਂ ਵਿੱਚ ਸਿੰਗਾਪੁਰ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਤੇਜ਼ੀ ਆਈ ਹੈ। ਇਸ ਨੂੰ ਵੇਖਦੇ ਹੋਏ 14 ਮਈ ਨੂੰ ਸਿੰਗਾਪੁਰ ਨੇ ਲੋਕਾਂ ਦੇ ਇਕੱਠੇ ਹੋਣ ਤੇ ਜਨਤਕ ਪ੍ਰੋਗਰਾਮਾਂ ਤੇ ਪਾਬੰਦੀ ਲਾ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮੇਰੀ ਅਪੀਲ ਹੈ ਕਿ ਸਿੰਗਾਪੁਰ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੀਆਂ ਜਾਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਲਈ ਵੀ ਵੈਕਸੀਨ ਦੇ ਵਿਕਲਪਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।