ਹੁਣੇ ਹੁਣੇ ਇੱਥੇ ਬਿਜਲੀ ਡਿੱਗਣ ਨਾਲ ਹੋਈਆਂ 26 ਮੌਤਾਂ

Tags

ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸੋਮਵਾਰ ਦੀ ਸ਼ਾਮ ਨੂੰ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ ਹੋ ਗਈ ਤੇ 14 ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਮੁਰਸ਼ਿਦਾਬਾਦ 'ਚ 9, ਹੁਗਲੀ 'ਚ 11 ਤੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ 'ਚ 2 ਦੀ ਮੌਤ ਹੋਈ ਹੈ। ਜ਼ਖ਼ਮੀਆਂ 'ਚ 8 ਮੁਰਸ਼ੀਦਾਬਾਦ ਤੇ 6 ਹੁਗਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਬਿਜਲੀ ਡਿੱਗਣ ਕਾਰਨ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਲਈ 2-2 ਲੱਖ ਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਬੁੱਧਵਾਰ ਤੇ ਵੀਰਵਾਰ ਨੂੰ ਬਿਜਲੀ ਡਿੱਗਣ ਨਾਲ ਮਾਰੇ ਗਏ ਲੋਕਾਂ ਦੇ ਘਰਾਂ ਦਾ ਦੌਰਾ ਕਰਨਗੇ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣਗੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, "ਬੰਗਾਲ ਦੇ ਵੱਖ-ਵੱਖ ਹਿੱਸਿਆਂ 'ਚ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, "ਬੰਗਾਲ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਬਿਜਲੀ ਡਿੱਗਣ ਕਾਰਨ ਲੋਕਾਂ ਦੀ ਮੌਤ ਦੀਆਂ ਘਟਨਾਵਾਂ ਬਹੁਤ ਦੁਖਦਾਇਕ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰਾ ਦੁੱਖ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"

ਦੂਜੇ ਪਾਸੇ ਮੀਂਹ ਕਾਰਨ ਕੋਲਕਾਤਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਅਲੀਪੁਰ ਮੌਸਮ ਵਿਗਿਆਨਕ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ 11 ਜੂਨ ਨੂੰ ਬੰਗਾਲ ਦੀ ਖਾੜੀ ਦੇ ਉੱਤਰ 'ਚ ਇੱਕ ਘੱਟ ਦਬਾਅ ਵਾਲਾ ਖੇਤਰ ਉੱਠੇਗਾ। ਹੁਗਲੀ ਜ਼ਿਲ੍ਹੇ ਦੇ ਖਾਨਕੂਲ ਤੇ ਗੋਘਾਟ ਇਲਾਕਿਆਂ 'ਚ ਬਿਜਲੀ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਇਸੇ ਜ਼ਿਲ੍ਹੇ 'ਚ ਤਾਰਕੇਸ਼ਵਰ, ਹਰੀਪਾਲ ਤੇ ਸਿੰਗੂਰ ਖੇਤਰਾਂ 'ਚ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਜਾਨ ਚਲੀ ਗਈ ਹੈ। ਬਿਜਲੀ ਨੇ ਮੁਰਸ਼ੀਦਾਬਾਦ ਦੇ ਵੱਖ-ਵੱਖ ਥਾਵਾਂ 'ਤੇ ਤਬਾਹੀ ਮਚਾਈ ਤੇ 9 ਲੋਕਾਂ ਦੀ ਮੌਤ ਹੋ ਗਈ।