ਕੇਂਦਰ ਦਾ ਪੰਜਾਬ ਨੂੰ ਇਕ ਹੋਰ ਝਟਕਾ, ਚਾਰੇ ਪਾਸੇ ਮਚਿਆ ਤਹਿਲਕਾ

Tags

'ਭਾਰਤੀ ਕਿਸਾਨ ਯੂਨੀਅਨ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰਡੀਐੱਫ) ਬੰਦ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਦਾ ਇਹ ਲੋਕ ਵਿਰੋਧੀ ਫ਼ੈਸਲਾ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਢਾਅ ਲਾਉਣ, ਸੰਘੀ ਢਾਂਚੇ ਨੂੰ ਖੋਰਾ ਲਾਉਣ ਅਤੇ ਖੇਤੀ ਵਿਸ਼ਾ ਸੂਬਿਆਂ ਦਾ ਹੋਣ ਕਾਰਨ ਸੂਬਿਆਂ ਦੇ ਅਧਿਕਾਰਾਂ ਉੱਤੇ ਡਾਕਾ ਮਾਰਨ ਦੇ ਤੁੱਲ ਹੈ।' ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਬੀਕੇਯੂ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕੀਤਾ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਤੇ ਇਥੋਂ ਦੇ ਕਿਸਾਨਾਂ-ਮਜ਼ਦੂਰਾਂ ਨਾਲ ਵਿਤਕਰੇ ਅਤੇ ਧੱਕੇ ਕਰਦੀ ਆ ਰਹੀ ਹੈ ਅਤੇ ਪੂੰਜੀਪਤੀਆਂ ਦੇ ਹਿੱਤਾਂ ਦੀ ਰਾਖੀ ਕਰਦੀ ਹੈ। ਭਾਜਪਾ ਦੀਆਂ ਦੇਸ਼ ਵਿਰੋਧੀ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੀਆਂ ਬਰੂਹਾਂ ਉਤੇ ਪਿਛਲੇ ਛੇ ਮਹੀਨਿਆਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ।