ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੇ ਗੁਰਪ੍ਰੀਤ ਸਿੰਘ ਬਬਲੂ ਰੋਡੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੀ ਮਹੀਨਾਵਾਰ ਮੀਟਿੰਗ 2 ਜੂਨ ਦਿਨ ਬੁੱਧਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਵੇਗੀ | ਇਸ ਮੀਟਿੰਗ ਦੌਰਾਨ ਪਾਰਟੀ ਵਲੋਂ ਭਖਵੇਂ ਮੁੱਦਿਆਂ 'ਤੇ ਹੰਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਵਿਚਾਰਾਂ ਕੀਤੀਆਂ ਜਾਣਗੀਆਂ | ਬਬਲੂ ਰੋਡੇ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਮਹੀਨਾਵਾਰ ਮੀਟਿੰਗ ਦੌਰਾਨ ਵੱਧ ਚੜ੍ਹ ਕੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ |