ਇਸ ਬੰਦੇ ਨੇ ਪਾਇਆ ਅਕਾਲੀ ਦਲ ਨੂੰ ਵਖ਼ਤ! ਬਾਦਲ ਪਿਤਾ-ਪੁੱਤਰ ਨੂੰ ਜਾਣਾ ਪਊ ਅਦਾਲਤ!

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਧੋ-ਖਾ-ਧ-ੜੀ ਦੇ ਇੱਕ ਕੇਸ- ਵਿੱਚ ਕਸੂਤਾ ਫਸ ਗਏ ਹਨ। ਅਸਲ ਦੇ ਵਿੱਚ ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਆਗੂਆਂ ਖ਼ਿਲਾਫ਼ ਇਕ ਫੌਜਦਾਰੀ ਕੇਸ ਕੀਤਾ ਸੀ ਜਿਸ ਵਿੱਚ ਉਨ੍ਹਾਂ ਦੋਸ਼ ਲਗਾਏ ਸਨ ਕਿ ਇਨ੍ਹਾਂ ਤਿੰਨਾਂ ਆਗੂਆਂ ਨੇ ਚੋਣ ਕਮਿਸ਼ਨ ਕੋਲ ਜੋ ਦਸਤਾਵੇਜ਼ ਜਮ੍ਹਾਂ ਕਰਵਾਏ ਹਨ ਉਨ੍ਹਾਂ ਵਿਚ ਅਕਾਲੀ ਦਲ ਨੂੰ ਧਰਮ ਨਿਰਪੱਖ ਪਾਰਟੀ ਕਿਹਾ ਹੈ । ਦੂਜੇ ਪਾਸੇ ਜੋ ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ ਅਤੇ ਦਿੱਲੀ ਸਿੱਖ ਗੁਰਦੁਆਰਾ ਚੋਣ ਕਮਿਸ਼ਨ ਕੋਲ ਕਾਗਜ਼ਾਤ ਪੇਸ਼ ਕੀਤੇ ਗਏ ਉਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਧਰਮ ਪਾਰਟੀ ਬਣਦੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਧਾਰਮਿਕ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜਦਾ ਹੈ।

ਭਾਵੇਂ ਕਿ ਇਨ੍ਹਾਂ ਅਕਾਲੀਆਂ ਅਕਾਲੀ ਆਗੂਆਂ ਕੋਲ ਇਹ ਮੌਕਾ ਵੀ ਹੈ ਕਿ ਇਹ ਸੁਪਰੀਮ ਕੋਰਟ ਵੀ ਜਾ ਸਕਦੇ ਹਨ ਪਰ ਹੁਣ ਹੇਠਲੀ ਅਦਾਲਤ ਵਿੱਚ ਇਨ੍ਹਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਚੱਲ ਪਵੇਗਾ। ਹੁਸ਼ਿਆਰਪੁਰ ਦੀ ਅਦਾਲਤ ਵਿਚ ਇਸ ਮਾਮਲੇ ਦੀ ਸੁਣਵਾਈ 8 ਸਤੰਬਰ ਨੂੰ ਹੋਵੇਗੀ। ਦੱਸਣਯੋਗ ਹੈ ਕਿ ਪਹਿਲਾਂ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਕੇਸ ਕੀਤਾ ਸੀ । ਜਿਸ ਨੂੰ ਰੱਦ ਕਰਵਾਉਣ ਲਈ ਇਨ੍ਹਾਂ ਤਿੰਨਾਂ ਆਗੂਆਂ ਨੇ ਹਾਈ ਕੋਰਟ ਦਾ 16 ਦਸੰਬਰ 2019 ਨੂੰ ਰੁਖ ਕੀਤਾ ਸੀ। ਹੁਣ ਹਾਈ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ ਕਿ ਇਨ੍ਹਾਂ ਤਿੰਨੋ ਆਗੂਆਂ ਖ਼ਿਲਾਫ਼ ਦਸਤਾਵੇਜ਼ੀ ਧੋਖਾਧੜੀ ਦਾ ਕੇਸ ਚਲਾਇਆ ਜਾਵੇ।