ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਤਾਜ਼ਾ ਘਟਨਾਕ੍ਰਮ ’ਤੇ ਅੱਜ ਯਾਨੀ ਮੰਗਲਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਟੈਲੀਫੋਨ ’ਤੇ ਵਿਸਥਾਰ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,‘‘ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਨਾਲ ਅਫ਼ਗਾਨਿਸਤਾਨ ਦੀਆਂ ਹਾਲ ਦੀਆਂ ਘਟਨਾਵਾਂ ਬਾਰੇ ਵਿਸਥਾਰ ਨਾਲ ਸਾਰਥਕ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਸ਼੍ਰੀ ਮੋਦੀ ਨੇ ਸੋਮਵਾਰ ਸ਼ਾਮ ਨੂੰ ਜਰਮਨੀ ਦੀ ਚਾਂਸਲਰ ਐਂਜੇਲਾ ਮਰਕੇਲ ਨਾਲ ਵੀ ਅਫ਼ਗਾਨਿਸਤਾਨ ਦੀ ਸਥਿਤੀ ਅਤੇ ਦੋ-ਪੱਖੀ ਮੁੱਦਿਆਂ ’ਤੇ ਗੱਲਬਾਤ ਕੀਤੀ ਸੀ।
ਭਾਰਤ ਅਫ਼ਗਾਨਿਸਤਾਨ ਦੇ ਘਟਨਾਕ੍ਰਮ ’ਤੇ ਕਰੀਬੀ ਨਜ਼ਰ ਰੱਖੇ ਹੋਏ ਹਨ ਅਤੇ ਇਸ ਬਾਰੇ ਆਪਣੇ ਦੋਸਤ ਦੇਸ਼ਾਂ ਅਤੇ ਹੋਰ ਕੌਮਾਂਤਰੀ ਸੰਸਥਾਵਾਂ ਅਤੇ ਸੰਗਠਨਾਂ ਨਾਲ ਵੀ ਸੰਪਰਕ ਬਣਾਏ ਹੋਏ ਹਨ। ਭਾਰਤ ਅਫ਼ਗਾਨਿਸਤਾਨ ’ਚ ਫਸੇ ਭਾਰਤੀ ਨਾਗਰਿਕਾਂ ਨੂੰ ਲਿਆਉਣ ਲਈ ਵੀ ਮੁਹਿੰਮ ਚਲਾ ਰਿਹਾ ਹੈ। ਅਸੀਂ ਕੋਰੋਨਾ ’ਤੇ ਭਾਰਤ-ਰੂਸ ਸਹਿਯੋਗ ਸਮੇਤ ਦੋ-ਪੱਖੀ ਏਜੰਡੇ ’ਤੇ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ। ਅਸੀਂ ਮਹੱਤਵਪੂਰਨ ਮੁੱਦਿਆਂ ’ਤੇ ਸਲਾਹ-ਮਸ਼ਵਰਾ ਜਾਰੀ ਰੱਖਣ ’ਤੇ ਵੀ ਸਹਿਮਤੀ ਜ਼ਾਹਰ ਕੀਤੀ।’’