ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ 'ਤੇ ਪੋਸਟ ਪਾ ਕੇ ਐਲਾਨ ਕੀਤਾ ਹੈ ਕਿ ਉਹ 1 ਨਵੰਬਰ ਵਾਲੇ ਦਿਨ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦੇਣਗੇ। ਹਲਾਂਕਿ ਉਹ ਪੰਜਾਬ ਦੇ ਲੋਕਾਂ ਨੂੰ ਕੀ ਤੋਹਫਾ ਦੇਣਗੇ ਇਸ ਬਾਰੇ ਤਾਂ ਨਹੀਂ ਦੱਸਿਆ ਪਰ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਤੋਹਫੇ ਨੂੰ ਸਦਾ ਯਾਦ ਰੱਖਣਗੇ ਕਿ ਕੋਈ ਕੰਮ ਕੀਤਾ ਹੈ।