ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕੈਪਟਨ ਦੀ ਦੋਸਤ ਅਰੂਸਾ ਆਲਮ ਤੇ ਹੋਵੇਗੀ ਵੱਡੀ ਕਾਰਵਾਈ

Tags

ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ 'ਚ ਆਈ ਐੱਸ ਆਈ ਦਾ ਖ਼ਤਰਾ ਹੋਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਮੌਕਾਪ੍ਰਸਤ ਆਗੂ ਹਨ। ਉਨ੍ਹਾਂ ਪਾਰਟੀ ਦੀ ਪਿੱਠ 'ਚ ਛੁਰਾ ਮਾਰਿਆ ਹੈ। ਜੇਕਰ ਅਜਿਹਾ ਹੈ ਤਾਂ ਚਾਰ ਸਾਲਾਂ ਤਕ ਉਨ੍ਹਾਂ ਨੇ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਨੂੰ ਆਪਣੀ ਸਰਕਾਰੀ ਰਿਹਾਇਸ਼ 'ਚ ਕਿਉਂ ਰੱਖਿਆ। ਕੈਪਟਨ ਅਮਰਿੰਦਰ ਸਿੰਘ ਪਿਛਲੇ ਸਾਢੇ ਚਾਰ ਸਾਲ ਤੋਂ ਪਾਕਿਸਤਾਨ ਤੋਂ ਡਰੋਨ ਆਉਣ ਦਾ ਮੁੱਦਾ ਚੁੱਕਦੇ ਰਹੇ ਹਨ,

ਇਸ ਲਈ ਕੈਪਟਨ ਨੇ ਪਹਿਲਾਂ ਇਹ ਮੁੱਦਾ ਉਠਾਇਆ ਤੇ ਬਾਅਦ ਵਿਚ ਪੰਜਾਬ 'ਚ ਬੀਐੱਸਐੱਫ ਨੂੰ ਤਾਇਨਾਤ ਕੀਤਾ। ਇਹ ਇਕ ਵੱਡੀ ਸਾਜ਼ਿਸ਼ ਲਗਦੀ ਹੈ। ਇਸ ਦੀ ਜਾਂਚ ਦੀ ਲੋੜ ਹੈ। ਰੰਧਾਵਾ ਕੋਲ ਗ੍ਰਹਿ ਵਿਭਾਗ ਵੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਉਹ (ਕੈਪਟਨ ਅਮਰਿੰਦਰ ਸਿੰਘ) ਹੁਣ ਕਹਿ ਰਹੇ ਹਨ ਕਿ ਆਈਐੱਸਆਈ ਤੋਂ ਖ਼ਤਰਾ ਹੈ। ਕੈਪਟਨ ਦੀ ਮਹਿਲਾ ਮਿੱਤਰ ਆਰੂਸਾ ਆਲਮ ਦੇ ਆਈਐੱਸਆਈ ਨਾਲ ਸੰਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ।