ਯੂਪੀ ਚੋਂ ਯੋਗੀ ਨੇ ਭੇਜਿਆ ਅਜਿਹਾ ਸਮਾਨ, ਬਾਰਡਰ 'ਤੇ ਕਿਸਾਨਾਂ ਨੇ ਲਿਆ ਫੜ੍ਹ

Tags

ਸੰਗਰੂਰ ਦੇ ਖਨੌਰੀ ਬਾਰਡਰ ‘ਤੇ ਲੱਖਾ ਸਿਧਾਣਾ ਤੇ ਕਿਸਾਨ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਝੋਨੇ ਦੇ ਭਰੇ ਟਰੱਕ ਘੇਰ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਯੂਪੀ ਤੇ ਐਮਪੀ ਤੋਂ ਝੋਨੇ ਦੇ ਭਰੇ ਟਰੱਕ ਮੰਗਵਾਏ ਜਾ ਰਹੇ ਹਨ। ਜਦੋਂਕਿ ਪੰਜਾਬ ਦਾ ਕਿਸਾਨ ਫਸਲਾਂ ਵੇਚਣ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ। ਪੰਜਾਬ ਦੇ ਕਿਸਾਨਾਂ ਦੀ ਫਸਲਾਂ ਨੂੰ ਮੰਡੀਆਂ ਵਿਚ ਕੋਈ ਖਰੀਦ ਨਹੀਂ ਰਿਹਾ ਜਦਕਿ ਹੋਰ ਸੂਬਿਆਂ ਦੀ ਫਸਲ ਇੱਥੇ ਮੰਗਾਈ ਜਾ ਰਹੀ ਹੈ। ਲੱਖਾ ਸਿਧਾਣਾ ਨੇ ਕਿ ਪੰਜਾਬ ਵਿੱਚ ਹੋਰ ਸੂਬਿਆਂ ਤੋਂ ਝੋਨੇ ਦੀ ਫਸਲ ਨਹੀਂ ਲਿਆਂਦੀ ਜਾਵੇਗੀ ਤੇ ਜਿਸ ਜਿਲ੍ਹੇ ਵਿੱਚ ਅਜਿਹਾ ਹੋਇਆ ਉੱਥੇ ਦਾ ਡੀਸੀ ਇਸ ਲਈ ਜ਼ਿੰਮੇਵਾਰ ਹੋਣਗੇ।

ਲੱਖਾ ਸਿਧਾਣਾ ਨੇ ਕਿਹਾ ਕਿ ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਦਾ ਇੰਤਜਾਰ ਕਰ ਰਹੇ ਹਾਂ ਤੇ ਇਨ੍ਹਾਂ ਗੱਡੀਆਂ ਨੂੰ ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਦਾਖਲ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਰਾਜਸਥਾਨ ਪਾਸੇ ਵੀ ਅੱਜ ਝੋਨੇ ਦੀਆਂ ਗੱਡੀਆਂ ਰੋਕੀਆਂ ਗਈਆਂ।