ਅਗਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹਨ। ਇਸ ਕੜੀ ਵਿੱਚ ਚੋਣਾ ਦਾ ਸਮਾਂ ਜਿਉਂ-ਜਿਉਂ ਨੇੜੇ ਆ ਰਿਹਾ ਹੈ, ਉਸ ਹਿਸਾਬ ਨਾਲ ਹਰ ਪਾਰਟੀ ਨੇ ਆਪਣੀਆਂ ਸਰਗਰਮੀਆਂ ਵੀ ਤੇਜ ਕਰ ਦਿੱਤੀਆਂ ਹਨ। ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਵੀ ਨੇ ਵੀ ਪੂਰੀ ਵਾਹ ਲਾਉਣ ਦਾ ਇਰਾਦਾ ਦਿਸ ਰਿਹਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਬਿੰਦ ਕੇਜਰੀਵਾਲ ਪੰਜਾਬ ਦੌਰੇ ਵਧਾ ਦਿੱਤੇ ਹਨ। ਕੇਜਰੀਵਾਲ ਪੰਜਾਬ ਦੌਰੇ ਦੌਰਾਨ ਸੰਗਰੂਰ ਤੋਂ ਆਪ ਦੇ ਐਮਪੀ ਭਗਵੰਤ ਮਾਨ ਦੇ ਘਰ ਰੋਟੀ ਖਾਦੀ ਤੇ ਮਾਤਾ ਦੇ ਪੈਰੀ ਹੱਥ ਲੈ ਕੇ ਆਸੀਰਵਾਦ ਲਿਆ। ਭਗਵੰਤ ਨੇ ਆਪਣੇ ਫੇਸਬੁਕ ਪੇਜ ਉੱਤੇ ਇਹ ਪਲ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਮਾਨਸਾ ਵਿੱਚ 'ਕਿਸਾਨਾਂ ਨਾਲ ਕੇਜਰੀਵਾਲ ਦੀ ਗੱਲਬਾਤ' ਪ੍ਰੋਗਰਾਮ 'ਚ ਕਿਸਾਨਾਂ ਦੇ ਰੂਬਰੂ ਸਨ। ਇਸ ਮੌਕੇ ਉੱਤੇ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਅਤੇ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਗੁਲਾਬੀ ਸੁੰਡੀ, ਮੀਂਹ-ਝੱਖੜ ਅਤੇ ਗੜੇਮਾਰੀ ਨਾਲ ਬਰਬਾਦ ਹੋਈਆਂ ਫ਼ਸਲਾਂ ਕਾਰਨ ਨਿਰਾਸ਼ਾ ਦੇ ਆਲਮ 'ਚ ਆ ਕੇ ਖ਼ੁਦਕੁਸ਼ੀ ਵਰਗਾ ਕੋਈ ਵੀ ਗ਼ਲਤ ਕਦਮ ਨਾ ਚੁੱਕਿਆ ਜਾਵੇ। ਉਨ੍ਹਾਂ ਭਰੋਸਾ ਦਿੱਤਾ ਜੇਕਰ ਮੌਜੂਦਾ ਚੰਨੀ ਸਰਕਾਰ ਲਾਗਤ ਖ਼ਰਚਿਆਂ ਅਨੁਸਾਰ ਢੁਕਵਾਂ ਮੁਆਵਜ਼ਾ ਦੇਣ 'ਚ ਅਸਫਲ ਰਹਿੰਦੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 30 ਅਪ੍ਰੈਲ 2022 ਤੱਕ ਬਣਦਾ ਮੁਆਵਜ਼ਾ ਦੇਵੇਗੀ।