ਸਵੇਰੇ ਸਵੇਰੇ ਚੰਨੀ ਦਾ ਨਵਾਂ ਧਮਾਕਾ, ਜਿੱਤਿਆ ਲੋਕਾਂ ਦਾ ਦਿਲ

Tags

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪੁੱਤਰ ਦੇ ਵਿਆਹ ਸਮਾਰੋਹ ਨੂੰ ਵਿਚਾਲੇ ਛੱਡ ਕੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੀਆਂ ਹੱ-ਤਿ-ਆ-ਵਾਂ ਨੂੰ ਲੈ ਕੇ ਕਾਂਗਰਸ ਵਲੋਂ ਕੀਤੇ ਗਏ ਪ੍ਰਦਰਸ਼ਨ ’ਚ ਸ਼ਾਮਲ ਹੋਏ। ਦੱਸ ਦੇਈਏ ਕਿ ਚਰਨਜੀਤ ਚੰਨੀ ਦੇ ਪੁੱਤਰ ਦਾ ਵਿਆਹ 10 ਅਕਤੂਬਰ ਨੂੰ ਹੋਣਾ ਹੈ, ਜਿਸ ਦੇ ਸਬੰਧ ’ਚ ਬੀਤੇ ਦਿਨ ਉਨ੍ਹਾਂ ਨੇ ਆਪਣੇ ਘਰ ’ਚ ਸਮਾਰੋਹ ਦਾ ਆਯੋਜਨ ਕੀਤਾ ਹੋਇਆ ਸੀ। ਇਹ ਸਮਾਰੋਹ ਉਨ੍ਹਾਂ ਨੇ ਉਸ ਸਮੇਂ ਰੱਖਿਆ ਸੀ, ਜਦੋਂ ਲਖੀਮਪੁਰ ਖੀਰੀ ਦੀ ਘਟਨਾ ਨਹੀਂ ਵਾਪਰੀ ਸੀ। ਦੱਸਿਆ ਜਾਂਦਾ ਹੈ ਕਿ 10 ਅਕਤੂਬਰ ਨੂੰ ਹੋਣ ਵਾਲੇ ਮੁੱਖ ਸਮਾਰੋਹ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੰਤਰੀਆਂ ਅਤੇ ਹਾਈਕਮਾਨ ਦੇ ਕੁਝ ਸੀਨੀਅਰ ਨੇਤਾਵਾਂ ਨੂੰ ਸੱਦਾ ਦਿੱਤਾ ਹੋਇਆ ਹੈ।

ਚੰਨੀ ਨੇ ਨਾ ਸਿਰਫ਼ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਕਾਂਗਰਸੀਆਂ ਨੂੰ ਲਖੀਮਪੁਰ ਖੀਰੀ ਲਈ ਜਾ ਰਹੇ ਜਥੇ ’ਚ ਸ਼ਾਮਲ ਕਰਵਾਇਆ ਸਗੋਂ ਉਹ ਖੁਦ ਵੀ ਹੋਰ ਕਾਂਗਰਸੀ ਨੇਤਾਵਾਂ ਨਾਲ ਇਸ ਪ੍ਰਦਰਸ਼ਨ ’ਚ ਸ਼ਾਮਲ ਹੋਏ। ਮੁੱਖ ਮੰਤਰੀ ਦੇ ਨੇੜਲੇ ਨੇਤਾਵਾਂ ਦਾ ਕਹਿਣਾ ਹੈ ਕਿ ਚੰਨੀ ਨੇ ਆਪਣੇ ਪੁੱਤਰ ਦੇ ਵਿਆਹ ਨੂੰ ਦੇਖਦੇ ਹੋਏ ਆਯੋਜਿਤ ਕੀਤੇ ਗਏ ਸਮਾਰੋਹ ’ਚ ਮਹਿਮਾਨਾਂ ਨੂੰ ਵੀ ਸੱਦਾ ਦਿੱਤਾ ਹੋਇਆ ਸੀ। ਇਸ ਦੇ ਬਾਵਜੂਦ ਉਹ ਸਮਾਰੋਹ ਨੂੰ ਵਿਚਾਲੇ ਛੱਡ ਕੇ ਕਿਸਾਨਾਂ ਦੇ ਹੱਕ ’ਚ ਚੱਲ ਰਹੇ ਪ੍ਰਦਰਸ਼ਨ ’ਚ ਹਿੱਸਾ ਲੈਣ ਲਈ ਚਲੇ ਗਏ। ਚੰਨੀ ਨੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਕਹਿ ਦਿੱਤਾ ਹੈ ਕਿ ਜੇ ਲੋੜ ਪਈ ਤਾਂ ਉਹ ਆਉਣ ਵਾਲੇ ਦਿਨਾਂ ’ਚ ਵੀ ਕਿਸਾਨਾਂ ਨੂੰ ਲੈ ਕੇ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਸੰਘਰਸ਼ ’ਚ ਸ਼ਾਮਲ ਹੋ ਸਕਦੇ ਹਨ।