ਕੇਂਦਰ ਦਾ ਐਕਸ਼ਨ! ਪੰਜਾਬ ‘ਚ ਐਲਾਨਣਗੇ ਐਮਰਜੈਂਸੀ!

Tags

ਕੇਂਦਰ ਸਰਕਾਰ ਵੱਲੋਂ ਬੀਐਸਐਫ ਦੇ ਵਧਾਏ ਗਏ ਅਧਾਰ ਖੇਤਰ ਨੂੰ ਲੈਕੇ ਸਰਹੱਦੀ ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਿਸਾਨਾਂ ਨੇ ਇਸ ਫ਼ੈਸਲੇ ਨੂੰ ਲੈਕੇ ਕੇਂਦਰ ਸਰਕਾਰ ਦੀ ਕੜੇ ਸ਼ਬਦਾਂ ਵਿਚ ਨਿਖੇਦੀ ਕੀਤੀ। ਤੇ ਕਿਹਾ ਕਿ ਪਹਿਲਾਂ ਬੀਐਸਐਫ ਅਧਾਰ ਖੇਤਰ 15 ਕਿਲੋਮੀਟਰ ਦਾ ਸੀ ਪਰ ਅਜੇ ਤੱਕ ਕਦੇ ਵੀ ਬਾਰਡਰ ਤੋਂ ਅੱਗੇ ਬੀਐਸਐਫ ਦੇ ਜਵਾਨਾਂ ਦੀ ਜਰੂਰਤ ਨਹੀਂ ਪਈ। ਇਸ ਲਈ ਕੇਂਦਰ ਸਰਕਾਰ ਆਪਣੇ ਫਾਇਦੇ ਲਈ ਇਹੋ ਜਿਹੇ ਕਾਨੂੰਨ ਬਣਾ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀ ਹੈ ਤੇ ਪੰਜਾਬ ਵਿਚ ਐਮਰਜੈਂਸੀ ਲਗਾਉਣਾ ਚਾਹੁੰਦੀ ਹੈਂ।

ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ) ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਕੇ ਇਸ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ (15 ਕਿਲੋਮੀਟਰ ਤੋਂ ਵਧਾ ਕੇ) 50 ਕਿਲੋਮੀਟਰ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਨੂੰ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੱਕ ਵੱਡੀ ਸਾਜਿਸ਼ ਦੇ ਤਹਿਤ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਮਾਰ ਰਹੀ ਹੈ। ਇਸ ਲਈ ਪਾਰਟੀ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ ਇਸ ਘਾਤਕ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦੇਣਾ ਬੰਦ ਕਰੇ।