ਕਿਸਾਨਾਂ ਦਾ ਤਖ਼ਤਾ ਪਲਟ ਐਲਾਨ! ਜਥੇਬੰਦੀਆਂ ਦਾ ਵੱਡਾ ਫੈਸਲਾ

Tags

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਡਟੇ ਕਿਸਾਨਾਂ ਵਲੋਂ ਇਕ ਵਾਰ ਫਿਰ ਰੇਲਵੇ ਟਰੈਕ ’ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਭਲਕੇ ਯਾਨੀ ਕਿ 18 ਅਕਤੂਬਰ ਨੂੰ ਰੋਲ ਰੋਕੋ ਅੰਦੋਲਨ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵਲੋਂ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਰੇਲ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਰੇਲ ਰੋਕੋ ਕਿਸੇ ਵੀ ਰੇਲਵੇ ਸੰਪਤੀ ਦੇ ਬਿਨਾਂ ਨੁਕਸਾਨ ਦੇ ਸ਼ਾਂਤਮਈ ਰਹੇਗਾ। ਲਖੀਮਪੁਰ ਖੀਰੀ ’ਚ ਹੋਏ ਕਿਸਾਨ ਕਤਲੇਆਮ ’ਚ ਇਨਸਾਫ ਮਿਲਣ ਤਕ ਸਾਡਾ ਅੰਦੋਲਨ ਹੋਰ ਤਿੱਖਾ ਹੋਵੇਗਾ।ਵੱਖ-ਵੱਖ ਸੂਬਿਆਂ ਵਿਚ ਲਖੀਮਪੁਰ ਖੀਰੀ ਸ਼ਹੀਦ ਕਲਸ਼ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

ਇਸ ਦੌਰਾਨ ਦੇਸ਼ ਭਰ ਵਿਚ ਬਹੁਤ ਸਾਰੇ ਪੱਕੇ ਮੋਰਚੇ ਜਾਰੀ ਹਨ। ਕਿਸਾਨ ਮੋਰਚੇ ਦੀ ਮੰਗ ਹੈ ਕਿ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ ਅਤੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇੱਥੋਂ ਤਕ ਕਿ ਉਨ੍ਹਾਂ ਦਾ ਬੇਟਾ ਆਸ਼ੀਸ਼ ਮਿਸ਼ਰਾ ਇਸ ਘਟਨਾ ਦਾ ਮੁੱਖ ਦੋਸ਼ੀ ਹੈ, ਜੋ ਕਿ ਪੁਲਸ ਦੀ ਗਿ੍ਰਫ਼ਤ ਵਿਚ ਹੈ। ਲਖੀਮਪੁਰ ਖੀਰੀ ਘਟਨਾ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤੇ ਸਨ। ਜਿਸ ਮੁਤਾਬਕ ਹੁਣ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਹੋਵੇਗਾ ਅਤੇ 26 ਅਕਤੂਬਰ ਨੂੰ ਲਖਨਊ ’ਚ ਮਹਾਪੰਚਾਇਤ ਸੱਦੀ ਗਈ ਹੈ। ਦਰਅਸਲ 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਾਰ ਨੇ ਕੁਚਲ ਦਿੱਤਾ ਸੀ, ਜਿਸ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਕਿਸਾਨ ਮੋਰਚਾ ਮੋਦੀ ਸਰਕਾਰ ਤੋਂ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਬਰਖ਼ਾਸਤ ਕਰਨ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਜੇ ਮਿਸ਼ਰਾ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ, ਸਾਡਾ ਅੰਦੋਲਨ ਹੋਰ ਤੇਜ਼ ਹੋਵੇਗਾ।