CM ਚੰਨੀ ਨੇ ਕਾਂਗਰਸ ਦੀ ਕਰਾਈ ਬੱਲੇ-ਬੱਲੇ, ਲੋਕਾਂ ਨੂੰ ਦਿੱਤਾ ਦਿਵਾਲੀ ਦਾ ਤੋਹਫਾ!

Tags

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਗਏ ਹਨ, ਜਿਸਦਾ ਸੂਬੇ ਦੇ ਹਰ ਵਰਗ ਨੂੰ ਲਾਭ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਸਬਾ ਹੰਡਿਆਇਆ ਦੇ ਸੈਦੋ ਪੱਤੀ ਦੇ ਭਗਤ ਰਵਿਦਾਸ ਜੀ ਦੇ ਮੰਦਰ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਦੇ ਰੂਪ ਵਿੱਚ ਭਗਤ ਰਵਿਦਾਸ ਜੀ ਦੀ ਫੁਲਵਾੜੀ ਵਿੱਚੋਂ ਸੂਬੇ ਨੂੰ ਪਹਿਲਾ ਮੁੱਖ ਮੰਤਰੀ ਦਿੱਤਾ ਹੈ। ਇਸ ਨਾਲ ਸਮੁੱਚੇ ਭਾਈਚਾਰੇ ਦਾ ਮਾਣ ਵਧਿਆ ਹੈ। ਹੰਡਿਆਇਆ ਕਸਬੇ ਨੂੰ ਪੱਛੜੇ ਕਸਬਿਆਂ ਵਿੱਚ ਗਿਣਿਆ ਜਾਂਦਾ ਸੀ, ਪ੍ਰੰਤੂ ਕਾਂਗਰਸ ਸਰਕਾਰ ਦੇ ਰਾਜ ਵਿੱਚ ਕਸਬੇ ਦਾ ਰਿਕਾਰਡ ਵਿਕਾਸ ਹੋਇਆ ਹੈ।

ਉਹਨਾਂ ਕਿਹਾ ਕਿ ਸੜਕਾਂ, ਗਲੀਆਂ ਵਰਗੇ ਛੋਟੇ ਵਿਕਾਸ ਕਾਰਜਾਂ ਤੋਂ ਲੈ ਕੇ ਸੁਪਰ ਮਲਟੀਸਪੈਸ਼ਲਿਟੀ ਹਸਪਤਾਲ ਤੱਕ ਦੇ ਵੱਡੇ ਕਰੋੜਾਂ ਦੇ ਵਿਕਾਸ ਕਾਰਜ ਹੰਡਿਆਇਆ ਲਈ ਕੀਤੇ ਜਾ ਰਹੇ ਹਨ। ਇਹ ਵੱਡਾ ਹਸਪਤਾਲ ਬਨਣ ਨਾਲ ਜਿੱਥੇ ਕਸਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਵੱਡਾ ਲਾਭ ਹੋਵੇਗਾ, ਉਥੇ ਕਸਬੇ ਦੀ ਹੋਰ ਤਰੱਕੀ ਵਧੇਗੀ। ਇਸ ਮੌਕੇ ਰਵਿਦਾਸ ਮੰਦਰ ਕਮੇਟੀ ਨੇ ਕੇਵਲ ਢਿੱਲੋਂ ਦਾ ਹੰਡਿਆਇਆ ਵਿੱਚ ਮਲਟੀਸਪੈਸਲਿਟੀ ਹਸਪਤਾਲ ਲਿਆਉਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਡੱਟ ਕੇ ਸਾਥ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋੜਵੰਦਾਂ ਪਰਿਵਾਰਾਂ ਦੇ ਬਿਜਲੀ ਅਤੇ ਪਾਣੀ ਦੇ ਬਕਾਇਆ ਬਿੱਲ ਪੂਰੀ ਤਰ੍ਹਾਂ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦਾ ਵੱਡਾ ਬੋਝ ਉਤਾਰਿਆ ਹੈ। ਕੇਵਲ ਢਿੱਲੋਂ ਨੇ ਕਿਹਾ ਕਿ ਉਹਨਾਂ ਦਾ ਮੁੱਖ ਏਜੰਡਾ ਵਿਕਾਸ ਦਾ ਰਿਹਾ ਹੈ। ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੇ ਬਿਨਾਂ ਵੀ ਉਹਨਾਂ ਨੇ ਗ੍ਰਾਂਟਾਂ ਲਿਆ ਕੇ ਵਿਕਾਸ ਕਾਰਜ ਕਰਵਾਏ ਹਨ।