ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ ਬੁਲਾਇਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਸੂਬੇ ਵਿੱਚ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਵੇਗੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਬੀਐਸਐਫ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਕੇਂਦਰ ਦੇ ਬੀਐਸਐਫ ਵਾਲੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਵਾਂਗੇ।
ਉਨ੍ਹਾਂ ਕਿਹਾ ਇਸ ਸਬੰਧੀ ਗ੍ਰਹਿ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਪਰ ਮਿਲਣ ਦਾ ਸਮਾਂ ਨਹੀਂ ਮਿਲਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕੇਂਦਰ ਤੋਂ ਮੰਗ ਕਰਦੇ ਹਾਂ ਕਿ 8 ਨਵੰਬਰ ਤੱਕ ਖੇਤੀ ਕਾਨੂੰਨਾਂ ਨੂੰ ਖਤਮ ਕੀਤਾ ਜਾਵੇ ਨਹੀਂ ਤਾਂ ਅਸੀਂ 8 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਦੌਰਾਨ ਇਨ੍ਹਾਂ ਨੂੰ ਖਤਮ ਕਰ ਦੇਵਾਂਗੇ।