ਹੁਣੇ ਹੁਣੇ CM ਚੰਨੀ ਨੇ ਪੰਜਾਬ ਚ ਨੋਕਰੀਆਂ ਬਾਰੇ ਕੀਤਾ ਵੱਡਾ ਐਲਾਨ

Tags

ਬੀਤੇ 11 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਦੇ ਸੂਰਨਕੋਟ ਚ ਹੋਏ ਮੁਕਾਬਲੇ ਦੌਰਾਨ ਸ਼ਹਾਦਤ ਪ੍ਰਾਪਤ ਕਰ ਚੁੱਕੇ ਸ਼ਹੀਦ ਮਨਦੀਪ ਸਿੰਘ 16 ਰਾਸ਼ਟਰੀ ਸਿੱਖ ਰੈਜੀਮੈਂਟ(11 ਸਿੱਖ) ਦੇ ਅੰਤਿਮ ਅਰਦਾਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਹੀਦ ਦੇ ਪਿੰਡ ਚੱਠਾ ਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾਕੇਪੀ ਸਿੰਘ , ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ,ਸ਼ਹੀਦ ਪਰਿਵਾਰ ਸੁਰੱਖਿਆ ਸਮਿਤੀ ਦੇ ਕੁੰਵਰ ਰਵਿੰਦਰ ਵਿੱਕੀ ਸਮੇਤ ਉੱਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਮਨਦੀਪ ਸਿੰਘ ਦੀ ਤਸਵੀਰ ਤੇ ਫੁੱਲ ਭੇਟ ਕਰਦਿਆਂ ਸੱਚੀ ਸੁੱਚੀ ਸ਼ਰਧਾਂਜਲੀ ਭੇਟ ਕੀਤੀ।

ਮੁੱਖ ਮੰਤਰੀ ਚੰਨੀ ਨੇ ਸ਼ਹੀਦ ਦੀ ਪਤਨੀ ਮਨਦੀਪ ਕੌਰ, ਮਾਤਾ ਮਨਜੀਤ ਕੌਰ, ਭਰਾ ਜਗਰੂਪ ਸਿੰਘ, ਗੁਰਪਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਨੂੰ ਸਾਰਾ ਦੇਸ਼ ਨਮਨ ਕਰਦਾ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਲੋਈਆਂ ਭੇਟ ਕੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ 50 ਲੱਖ ਦੀ ਗਰਾਂਟ ਦਾ ਚੈੱਕ ਭੇਟ ਕੀਤਾ । ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਦੇ 50 ਦਿਨ ਦੇ ਪੁੱਤਰ ਨੂੰ ਆਪਣੀ ਗੋਦੀ ਚ ਚੁੱਕ ਕੇ ਪਿਆਰ ਵੀ ਦਿੱਤਾ । ਮੁੱਖ ਮੰਤਰੀ ਚੰਨੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਣ ਉਪਰੰਤ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖਡ਼੍ਹੀ ਹੈ।

ਉਨ੍ਹਾਂ ਨੇ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ ।ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੀ ਯਾਦ ਚ 10 ਲੱਖ ਦੀ ਲਾਗਤ ਨਾਲ ਯਾਦਗਾਰੀ ਗੇਟ ਬਣਾਇਆ ਜਾਵੇਗਾ ਅਤੇ ਨਾਲ ਹੀ ਪਿੰਡ ਚ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਨਦੀਪ ਸਿੰਘ ਦੇ ਨਾਮ ਤੇ ਖੇਡ ਸਟੇਡੀਅਮ ਬਣਾਇਆ ਜਾਵੇਗਾ ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਿਹਾ ਉਨ੍ਹਾਂ ਨੇ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ ਨੂੰ ਮੇਰਾ ਸੱਤ ਸੱਤ ਨਮਨ ਹੈ ।ਸਪੀਕਰ ਰਾਣਾ ਕੇਪੀ ਸਿੰਘ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੀ ਜਾਵੇਗੀ।